Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਿਧਾਇਕ ਕੋਹਲੀ ਨੇ 1 ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ

July 05, 2026 07:07 PM
Rozana Sehaj times
 
ਪਟਿਆਲਾ  : ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਨੌਰ ਰੋਡ ( ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ ) ਤੱਕ ਬਣੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ। ਇਲਾਕਾ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਉਨ੍ਹਾਂ ਨੂੰ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਲਗਾਤਾਰ ਜਾਰੀ ਰਹੇਗੀ।
 
ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਪੂਰਾ ਲਾਭ ਮਿਲ ਸਕੇ।
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ