Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਖ਼ਤਰਨਾਕ ਹਾਦਸੇ ਵਿਚ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

July 02, 2021 10:18 AM
SehajTimes

ਗੁਰਦਾਸਪੁਰ : ਟਿੱਪਰ ਅਤੇ ਕਾਰ ਦੀ ਆਹਮੋ-ਸਾਹਮਣੇ ਅਜਿਹੀ ਟੱਕਰ ਵੱਜੀ ਕਿ ਇਕ ਪਰਵਾਰ ਪੂਰੀ ਤਰ੍ਹਾਂ ਖ਼ਤਮ ਹੋ ਗਿਆ। ਘਟਨਾ ਲੰਘੀ ਰਾਤ ਦੀ ਹੈ ਜਦੋਂ ਇਕ ਪਰਵਾਰ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਘਰ ਪਰਤ ਰਿਹਾ ਸੀ। ਇਹ ਘਟਨਾ ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ਪਿੰਡ ਖੋਖਰ ਨੇੜੇ ਵਾਪਰਿਆ ਤੇ ਇਕ ਪਰਿਵਾਰ ਦੀ ਬੱਚੀ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਪਰਿਵਾਰ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਦਵਾਈ ਲੈ ਕੇ ਕਲਾਨੌਰ ਜਾ ਰਿਹਾ ਸੀ ਅਤੇ ਰਸਤੇ ’ਚ ਸਾਹਮਣੇ ਤੋਂ ਆ ਰਹੇ ਇਕ ਟਿੱਪਰ ਨਾਲ ਟੱਕਰ ਹੋ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਕਰਮ ਮਸੀਹ ਆਲਟੋ ਕਾਰ ’ਤੇ ਸਵਾਰ ਹੋ ਕੇ 3 ਔਰਤਾਂ ਅਤੇ 3 ਸਾਲ ਦੀ ਬੱਚੀ ਨਾਲ ਕਲਾਨੌਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਖੋਖਰ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਮਿੱਟੀ ਨਾਲ ਭਰੇ ਟਿੱਪਰ ਨਾਲ ਆਹਣੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਖ਼ਤਰਨਾਕ ਸੀ ਕਿ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਵੜ ਗਈ ਅਤੇ ਚਾਲਕ ਸਮੇਤ ਕਾਰ ’ਚ ਸਵਾਰ ਤਿੰਨ ਔਰਤਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਤਿੰਨ ਸਾਲ ਦੀ ਬੱਚੀ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਪਹੁੰਚਾਇਆ ਗਿਆ ਪਰ ਹਸਪਤਾਲ ਜਾ ਕੇ ਉਹ ਵੀ ਦਮ ਤੋੜ ਗਈ। ਟਿੱਪਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਸਾਰ ਪਹਿਲਾਂ ਤਾਂ ਨੇੜਲੇ ਘਰਾਂ ਦੇ ਲੋਕ ਮੌਕੇ ਉਤੇ ਪੁੱਜੇ ਅਤੇ ਗੱਡੀ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਲੱਗੇ ਅਤੇ ਇਸ ਮਗਰੋਂ ਪੁਲਿਸ ਨੂੰ ਸੂਚਨਾ ਦਿਤੀ ਗਈ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਤੁਰਤ ਬਚਾਓ ਕਾਰਵਾਈ ਸ਼ੁਰੂ ਕਰ ਦਿਤੀ ਸੀ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ

ਰਾਜਾਸਾਂਸੀ ਹਲਕੇ ਦੀ ਬਦੌਲਤ ਮੰਤਰੀ ਐਮ.ਐਲ.ਏ ਰਹਿਣ ਵਾਲਿਆਂ ਨੇ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰ ਵਧਾਏ:ਸੋਨੀਆ ਮਾਨ

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਨਾਵਲਟੀ ਚੌਂਕ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਈ ਦੁਕਾਨਾਂ ‘ਤੇ ਅਚਾਨਕ ਛਾਪੇ

ਗੁਰੂ ਨਾਨਕ ਦੇਵ ਹਸਪਤਾਲ ‘ਚੋਂ 3 ਦਿਨਾਂ ਦਾ ਨਵਜੰਮਿਆ ਬੱਚਾ ਅਗਵਾ

ਅੰਮ੍ਰਿਤਸਰ GRP ਦੀ ਵੱਡੀ ਕਾਮਯਾਬੀ, 100 ਦੇ ਕਰੀਬ ਗੁੰਮ ਤੇ ਚੋਰੀ ਹੋਏ ਮੋਬਾਈਲ ਬਰਾਮਦ