Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਲੋਕਾਂ ਦੇ ਸਹਿਯੋਗ ਨਾਲ ਹੀ ਪਟਿਆਲੇ ਨੂੰ ਸੂਬੇ ਦਾ ਸਭ ਤੋਂ ਸਾਫ਼-ਸੁਥਰਾ ਤੇ ਹਰਿਆ-ਭਰਿਆ ਸ਼ਹਿਰ ਬਣਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

July 05, 2026 07:21 PM
Rozana Sehaj times
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਪਟਿਆਲਾ ਦੀ ਸਿਰਜਣਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਸਫ਼ਾਈ, ਹਰਿਆਵਲੀ ਅਤੇ ਵਾਤਾਵਰਨ ਸੁਰੱਖਿਆ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।
 
ਡਾ. ਬਲਬੀਰ ਸਿੰਘ ਅੱਜ ਇੱਥੇ ਵਾਤਾਵਰਨ ਪਾਰਕ ਵਿਖੇ ਸਥਿਤ ਬਟਰਫਲਾਈ ਅਤੇ ਹਰਬਲ ਪਾਰਕ ਦੇ ਦੌਰੇ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਅਤੇ ਪਾਰਕ ਦੇ ਵਿਕਾਸ ਅਤੇ ਰੱਖ-ਰਖਾਅ ਲਈ ਕੰਮ ਕਰ ਰਹੀ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਦੇ ਸਮਰਪਿਤ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
 
ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਦੇ ਤਹਿਤ ਕੰਮ ਕਰਦੇ ਹਨ, ਉੱਥੇ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਨਾਲ ਜੁੜੇ ਵਾਰੀਅਰਜ ਪੂਰੀ ਨਿਸ਼ਕਾਮ ਭਾਵਨਾ ਅਤੇ ਜਜ਼ਬੇ ਨਾਲ ਸ਼ਹਿਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਇਸ ਗੱਲ ਦੀ ਮਿਸਾਲ ਹੈ ਕਿ ਜਦੋਂ ਨਾਗਰਿਕ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਦੇ ਹਨ ਤਾਂ ਸ਼ਹਿਰਾਂ ਦੀ ਤਸਵੀਰ ਬਦਲੀ ਜਾ ਸਕਦੀ ਹੈ। ਉਨ੍ਹਾਂ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਸਿਹਤ ਮੰਤਰੀ ਨੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਵਣ ਮੰਡਲ ਅਫ਼ਸਰ ਸਤਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਵਾਤਾਵਰਨ ਪਾਰਕ ਅਤੇ ਸ਼ਹਿਰ ਦੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਕਿਸੇ ਵੀ ਤਰ੍ਹਾਂ ਦੇ ਫਲੈਕਸ ਬੋਰਡ ਜਾਂ ਅਜਿਹੀ ਸਮੱਗਰੀ ਨਾ ਲੱਗਣ ਦਿੱਤੀ ਜਾਵੇ, ਜਿਸ ਨਾਲ ਪਾਰਕਾਂ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੋਵੇ। ਉਨ੍ਹਾਂ ਦੱਸਿਆ ਕਿ ਬਟਰਫਲਾਈ ਅਤੇ ਹਰਬਲ ਪਾਰਕ ਵਿੱਚ ਚਾਰ ਰੰਗਾਂ ਵਾਲੇ ਡਸਟਬਿਨ ਲਗਾ ਕੇ ਲੋਕਾਂ ਨੂੰ ਗਿੱਲੇ, ਸੁੱਕੇ ਅਤੇ ਹੋਰ ਕਿਸਮ ਦੇ ਕੂੜੇ ਦੀ ਵੱਖ-ਵੱਖ ਛਾਂਟੀ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ