Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਂਗਣਵਾੜੀ ਵਰਕਰਾਂ ਸੂਬਾ ਸਰਕਾਰ ਦੇ ਲਾਰਿਆਂ ਤੋਂ ਨਰਾਜ਼ ਡੀਸੀ ਦਫ਼ਤਰ ਸਾਹਮਣੇ 10 ਨੂੰ ਧਰਨੇ ਦੀ ਚਿਤਾਵਨੀ

July 05, 2026 07:34 PM
Rozana Sehaj times

ਸੁਨਾਮ :
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਆਖਿਆ ਕਿ ਸਰਕਾਰ ਵੱਲੋਂ ਮਾਣ ਭੱਤੇ ਵਿੱਚ ਵਾਧਾ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਬਲਾਕ ਪ੍ਰਧਾਨ ਗੁਰਵਿੰਦਰ ਕੌਰ ਸੁਨਾਮ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ। ਸਾਲਾਨਾ ਇੰਕਰੀਮੈਂਟ 500 ਤੋਂ ਵਧਾਕੇ 1000 ਕਰਨ ਦਾ ਵੀ ਭਰੋਸਾ ਦਿੱਤਾ ਗਿਆ ਸੀ। ਪਰੰਤੂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਇਸ ਕਾਰਨ ਸਰਕਾਰ ਖ਼ਿਲਾਫ਼ ਭਾਰੀ ਨਿਰਾਸ਼ਾ ਅਤੇ ਰੋਸ ਹੈ। ਯੂਨੀਅਨ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਤੁਰੰਤ ਲਾਗੂ ਕਰਨੇ ਚਾਹੀਦੇ ਹਨ ਅਤੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ। ਜਥੇਬੰਦੀ ਦੀ ਬਲਾਕ ਪ੍ਰਧਾਨ ਗੁਰਵਿੰਦਰ ਕੌਰ ਸੁਨਾਮ ਨੇ ਆਖਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈਕੇ 10 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਅੱਗੇ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਆਂਗਨਵਾੜੀ ਮੁਲਾਜ਼ਮਾ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਦੀ ਆ ਰਹੀ ਹੈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ