Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੈਨਸ਼ਨਰ ਆਪ ਸਰਕਾਰ ਦੇ ਲਾਰਿਆਂ ਤੋਂ ਔਖ਼ੇ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ 7 ਨੂੰ ਦੇਣਗੇ ਧਰਨਾ

July 05, 2026 07:36 PM
Rozana Sehaj times


ਸੁਨਾਮ :
ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਲਾਰਿਆਂ ਤੋਂ ਔਖ਼ੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਨੇ ਆਗੂਆਂ ਰਾਮ ਸਰੂਪ ਢੈਪਈ, ਜੀਤ ਸਿੰਘ ਬੰਗਾ, ਭੁਪਿੰਦਰ ਸਿੰਘ ਛਾਜਲੀ, ਪਵਨ ਕੁਮਾਰ ਸ਼ਰਮਾ, ਬਲਵਿੰਦਰ ਸਿੰਘ ਜਿਲੇਦਾਰ ਅਤੇ ਥਾਣੇਦਾਰ ਦਰਸ਼ਨ ਸਿੰਘ ਭਰੂਰ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਝੂਠੇ ਅਤੇ ਗੁੰਮਰਾਹਕੁਨ ਲਾਰਿਆਂ ਤੋਂ ਤੰਗ ਆਕੇ ਮੁਲਾਜ਼ਮਾਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ 7 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੂਬਾਈ ਫੈਸਲੇ ਅਨੁਸਾਰ 1ਤੋਂ10ਜੁਲਾਈ ਤੱਕ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਅਤੇ ਰੈਲੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮਹਿੰਗਾਈ ਭੱਤੇ ਦਾ ਬਣਦਾ ਬਕਾਇਆ ਦੇਣ , ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਭੱਜ ਰਹੀ ਹੈ। ਸਰਕਾਰ ਵੱਲੋਂ ਪ੍ਰੋਬੇਸਨ ਫੀਲਡ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਠੇਕੇਦਾਰੀ ਪ੍ਰਬੰਧ ਖਤਮ ਕੀਤਾ ਜਾਵੇ, ਆਉਟਸੋਰਸ ਕਰਮਚਾਰੀ ਪੱਕੇ ਕੀਤੇ ਜਾਣ,2.59ਦਾ? ਗੁਣਾਂਕ ਲਾਗੂ ਕੀਤਾ ਜਾਵੇ, ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ। ਪੈਨਸ਼ਨਰਾਂ ਦੀ ਜਥੇਬੰਦੀ ਦੇ ਆਗੂ ਜੀਤ ਸਿੰਘ ਬੰਗਾ ਨੇ ਆਖਿਆ ਕਿ ਮੰਗਾਂ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੈਮੋਰੰਡਮ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਸਤਾ ਦੇ ਨਸ਼ੇ ਵਿਚ ਗਲਤਾਨ ਹੋਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਹੀ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਵੱਲ ਧਿਆਨ ਦਿਵਾਇਆ ਜਾਵੇਗਾ। ਪੈਨਸ਼ਨਰਾਂ ਨੂੰ 7 ਜੁਲਾਈ ਨੂੰ ਵੱਡੀ ਗਿਣਤੀ ਵਿੱਚ ਮਾਤਾ ਮੋਦੀ ਪਾਰਕ ਸੁਨਾਮ ਪੁੱਜਣ ਦਾ ਸੱਦਾ ਦਿੱਤਾ ਹੈ।

 
 

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ