ਲਹਿਰਾਗਾਗਾ : ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਆਪਣੀ ਸਮੁੱਚੀ ਪੰਚਾਇਤ ਸਮੇਤ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਮੰਤਰੀ ਗੋਇਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹੋਏ ਇੱਕ ਸਮਾਗਮ ਵਿੱਚ ਮੰਤਰੀ ਗੋਇਲ ਨੇ ਸਰਪੰਚ ਪ੍ਰਗਟ ਸਿੰਘ, ਪੰਚਾਇਤ ਮੈਂਬਰਾਂ ਦੁਲਰਾਜ ਸਿੰਘ, ਹਰਦੇਵ ਸਿੰਘ, ਸੁਰਜੀਤ ਕੌਰ, ਹਰਪਾਲ ਕੌਰ, ਬਲਵਿੰਦਰ ਕੌਰ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਲਖਵੀਰ ਸਿੰਘ ਅਤੇ ਹੋਰਨਾਂ ਨੂੰ ਪਾਰਟੀ ਦੇ ਪਟਕੇ ਪਹਿਨਾਉਂਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ।
ਇਸ ਮੌਕੇ ਮੰਤਰੀ ਗੋਇਲ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ, ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਏਜੰਡਾ ਨਹੀਂ, ਵਿਰੋਧੀ ਪਾਰਟੀਆਂ ਵਾਲੇ ਸਿਰਫ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਪ੍ਰਗਟ ਸਿੰਘ ਸਮੇਤ ਹੋਰਨਾਂ ਨੇ ਕਿਹਾ ਕਿ ਮੰਤਰੀ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮ ਇਤਿਹਾਸਕ ਹਨ, ਜਿਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹਏ ਹਨ, ਜੋ ਕੰਮ ਮੰਤਰੀ ਗੋਇਲ ਨੇ ਸਾਢੇ ਚਾਰ ਸਾਲ ਵਿੱਚ ਕਰਵਾ ਦਿੱਤੇ ਉਹ ਕੰਮ ਵਿਰੋਧੀ ਪਾਰਟੀਆਂ ਵਾਲੇ 50 ਸਾਲਾਂ ਵਿੱਚ ਵੀ ਨਹੀਂ ਕਰਵਾ ਸਕੇ।
ਇਸ ਮੌਕੇ ਹਰਇੰਦਰ ਸਿੰਘ ਚੰਗਾਲੀਵਾਲਾ,ਐਸ ਡੀ ਓ ਸੁਖਬੀਰ ਸਿੰਘ,ਭਗਵੰਤ ਸਿੰਘ ਬਲਾਕ ਸੰਮਤੀ ਅੜਕਵਾਸ, ਜਗਬੀਰ ਸਿੰਘ ਪਿੰਡ ਅੜਕਵਾਸ, ਲੀਲਾ ਸਿੰਘ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੇ ਕੁਮਾਰ ਠੋਲੀ, ਪ੍ਰਵੀਨ ਟਿੰਕਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ, ਗੁਰਜੀਤ ਸਿੰਘ ਬੋਖਰਾ ਕਲਾਂ, ਤੋ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।