Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਐੱਸ.ਆਈ.ਆਰ. ਤਹਿਤ ਬੀ.ਐੱਲ.ਓਜ਼. ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ਗਣਨਾ

July 05, 2026 08:57 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਾਤਾਰ ਜਾਰੀ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ 2134 ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡ ਕੇ ਭਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ 11 ਈ.ਆਰ.ਓਜ਼., 22 ਏ.ਈ.ਆਰ.ਓਜ਼., 110 ਐਡੀਸ਼ਨਲ ਏ.ਈ.ਆਰ.ਓਜ਼., 213 ਸੈਕਟਰ ਅਫ਼ਸਰ ਅਤੇ 2134 ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼.) ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 `ਤੇ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਧਿਕਾਰੀ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਉੱਤਰੀ) ਦੀ ਈ.ਆਰ.ਓ. ਸ੍ਰੀਮਤੀ ਇਨਾਇਤ ਵੱਲੋਂ ਅੱਜ ਹਲਕੇ ਦੇ ਫੈਜ਼ਪੁਰਾ ਇਲਾਕੇ ਵਿੱਚ ਜਾ ਕੇ ਬੀ.ਐੱਲ.ਓਜ਼. ਵੱਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਗਣਨਾ ਨੂੰ ਦੇਖਿਆ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਜੁਲਾਈ ਤੋਂ ਪਹਿਲਾਂ-ਪਹਿਲਾਂ ਬੀ.ਐੱਲ.ਓਜ਼. ਵੱਲੋਂ ਦਿੱਤੇ ਗਏ ਗਣਨਾ ਫਾਰਮਾਂ ਨੂੰ ਭਰ ਕੇ ਜਮ੍ਹਾਂ ਕਰਵਾ ਦੇਣ ਤਾਂ ਜੋ ਉਨ੍ਹਾਂ ਦੀ ਵੋਟ ਵੋਟਰ ਲਿਸਟ ਵਿੱਚ ਦਰਜ ਕੀਤੀ ਜਾ ਸਕੇ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ