Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਾਨਾਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

July 05, 2026 09:00 PM
Rozana Sehaj times

ਅੰਮ੍ਰਿਤਸਰ : ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਰਹਿਬਰਾਂ ਦੇ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਵਿਧਾਇਕ ਡਾ. ਅਜੇ ਦੱਤ, ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਬਲਵਿੰਦਰ ਗਿੱਲ, ਬੱਬੂ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼