Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਕਾਰਗਿਲ ਯੋਧੇ ਕੈਪਟਨ ਲਖਬੀਰ ਸਿੰਘ ਨੇ ਗੁਰੂ ਘਰ ਨੂੰ ਭੇਂਟ ਕੀਤੇ ਕੂਲਰ

July 05, 2026 09:20 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਅਨੰਦ ਵਿਹਾਰ ਕਲੋਨੀ ਵਿੱਚ ਇੱਕ ਵਿਸ਼ੇਸ਼ ਧਾਰਮਿਕ ਅਤੇ ਲੋਕ ਭਲਾਈ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਕਾਰਗਿਲ ਯੁੱਧ ਦੇ ਨਾਇਕ ਅਤੇ ਰਾਸ਼ਟਰੀ ਪੁਰਸਕਾਰ ਵਿਜੇਤਾ ਕੈਪਟਨ ਲਖਬੀਰ ਸਿੰਘ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਦੋ ਕੂਲਰ ਭੇਂਟ ਕੀਤੇ ਗਏ। ਇਸ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਕੈਪਟਨ ਲਖਬੀਰ ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਪਣੀ ਨੇਕ ਕਮਾਈ ਵਿੱਚੋਂ ਇਹ ਸੇਵਾ ਕੀਤੀ ਹੈ। ਇਸ ਮੌਕੇ ਹਲਕਾ ਸੈਂਟਰਲ ਦੇ ਵਿਧਾਇਕ (ਐਮ.ਐਲ.ਏ.) ਅਜੇ ਗੁਪਤਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਕੈਪਟਨ ਲਖਬੀਰ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਲਾਕਾ ਵਾਸੀਆਂ ਦੀਆਂ ਜਾਇਜ਼ ਮੰਗਾਂ ਨੂੰ ਸੁਣਦਿਆਂ ਵਿਧਾਇਕ ਗੁਪਤਾ ਨੇ ਭਰੋਸਾ ਦਿੱਤਾ ਕਿ ਅਨੰਦ ਵਿਹਾਰ ਕਲੋਨੀ ਪ੍ਰਾਈਵੇਟ ਹੋਣ ਦੇ ਬਾਵਜੂਦ ਉਹ ਇਸ ਦੇ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਰਪੋਰੇਸ਼ਨ ਦੀ ਟੀਮ ਨਾਲ ਕੱਲ੍ਹ ਉਨ੍ਹਾਂ ਦੇ ਕੈਂਪ ਆਫ਼ਿਸ ਵਿੱਚ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਜਲਦੀ ਤੋਂ ਜਲਦੀ ਹੱਲ ਕੱਢਿਆ ਜਾਵੇਗਾ। ਮੀਟਿੰਗ ਵਿੱਚ ਵਾਰਡ 51 ਇੰਚਾਰਜ ਗੁਰਦਾਸ ਸਿੰਘ, ਵਾਰਡ 73 ਐਸ ਸੀ ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ, ਵਿਮਲ ਭੱਟੀ, ਸਰਪੰਚ ਲਖਬੀਰ ਸਿੰਘ, ਡਾ. ਸਾਰਥਕ, ਗੁਰਸਰਨ ਸਿੰਘ, ਬਿੱਲਾ ਪ੍ਰਧਾਨ, ਸਮੇਤ ਕਈ ਪਤਵੰਤੇ ਸੱਜਣ ਹਾਜ਼ਰ ਸਨ। ਅਖੀਰ ਵਿੱਚ ਵਿਧਾਇਕ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਅਤੇ ਰੰਗਲਾ ਬਣਾਉਣ ਲਈ ਅਰਦਾਸ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼