Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

July 05, 2026 09:32 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਯੋਗਦਾਨ ਸਦਾ ਸਤਿਕਾਰ ਅਤੇ ਸਨਮਾਨ ਦਾ ਹੱਕਦਾਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਅਤੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਸਨਮਾਨਯੋਗ ਜੀਵਨ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ