Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸ਼ੁਤਰਾਣਾ ਦੇ ਨੌਜਵਾਨ ਦੀ ਮੌਤ ਮਗਰੋਂ ਨੈਸ਼ਨਲ ਹਾਈਵੇ 'ਤੇ ਲਾਸ਼ ਰੱਖ ਕੇ ਰੋਸ ਧਰਨਾ

July 05, 2026 09:40 PM
Rozana Sehaj times
ਖਨੌਰੀ, 5 ਜੁਲਾਈ (ਕੁਲਵਿੰਦਰ) : ਖਨੌਰੀ ਨੇੜਲੇ ਪਿੰਡ ਸ਼ੁਤਰਾਣਾ ਦੇ 19 ਸਾਲਾ ਗੁਰਸਿੱਖ ਨੌਜਵਾਨ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਪੈਂਦ ਟੋਲ ਪਲਾਜ਼ਾ ਨੇੜੇ ਨੈਸ਼ਨਲ ਹਾਈਵੇ 'ਤੇ ਮ੍ਰਿਤਕ ਦੇਹ ਰੱਖ ਕੇ ਰੋਸ ਧਰਨਾ ਦਿੱਤਾ ਗਿਆ। ਪਰਿਵਾਰ ਨੇ ਇਨਸਾਫ, ਦੋਸ਼ੀਆਂ ਖ਼ਿਲਾਫ਼ ਕਾਰਵਾਈ, ਵਿੱਤੀ ਸਹਾਇਤਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਧਰਨੇ ਨੂੰ ਧਾਰਮਿਕ, ਕਿਸਾਨ ਅਤੇ ਰਾਜਨੀਤਿਕ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ। ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਨੇ ਦੱਸਿਆ ਕਿ 21 ਜੂਨ ਨੂੰ ਮੁੱਲਾਂਪੁਰ ਦਾਖਾਂ ਪੁਲਿਸ ਅਰਸ਼ਦੀਪ ਸਿੰਘ ਨੂੰ ਘਰ ਤੋਂ ਹਿਰਾਸਤ ਵਿੱਚ ਲੈ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਨੇ ਮਾਮਲਾ ਨਿਪਟਾਉਣ ਦਾ ਭਰੋਸਾ ਦਿੱਤਾ, ਪਰ ਨਾ ਤਾਂ ਲੜਕੀ ਵਾਲਿਆਂ ਨਾਲ ਕੋਈ ਗੱਲਬਾਤ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਉਹ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਨੂੰ ਨਾਲ ਲੈ ਕੇ ਥਾਣੇ ਵੀ ਗਏ, ਪਰ ਪੁਲਿਸ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ। ਅਰਸ਼ਦੀਪ ਖ਼ਿਲਾਫ਼ ਇੱਕ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਜਬਰ-ਜਨਾਹ ਦਾ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਸਰਬਜੀਤ ਕੌਰ ਨੇ ਦੱਸਿਆ ਕਿ 2 ਜੁਲਾਈ ਨੂੰ ਉਹ ਲੁਧਿਆਣਾ ਜੇਲ੍ਹ ਵਿੱਚ ਪੁੱਤਰ ਨਾਲ ਮੁਲਾਕਾਤ ਕਰਕੇ ਆਏ ਸਨ। ਉਨ੍ਹਾਂ ਦੇ ਅਨੁਸਾਰ ਅਰਸ਼ਦੀਪ ਨੇ ਦੱਸਿਆ ਸੀ ਕਿ ਜੇਲ੍ਹ ਵਿੱਚ ਉਸ ਨਾਲ ਕੁੱਟਮਾਰ ਕੀਤੀ ਗਈ, ਸਿਰ 'ਤੇ ਚੱਪਲਾਂ ਨਾਲ ਮਾਰਿਆ ਗਿਆ ਅਤੇ ਉਸ ਦੇ ਕੇਸਾਂ ਅਤੇ ਸਿੱਖ ਬਾਣੇ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਗਲੇ ਦਿਨ ਕਰੀਬ 8:30 ਵਜੇ ਜੇਲ੍ਹ ਤੋਂ ਫ਼ੋਨ ਆਇਆ ਕਿ ਅਰਸ਼ਦੀਪ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਦੱਸਿਆ ਕਿ ਅਰਸ਼ਦੀਪ ਨੂੰ 3 ਵਜੇ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਪਰਿਵਾਰ ਅਨੁਸਾਰ ਪੋਸਟਮਾਰਟਮ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਇਆ ਗਿਆ ਅਤੇ 4 ਜੁਲਾਈ ਦੀ ਸ਼ਾਮ ਨੂੰ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕੀਤੀ ਗਈ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ