Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨਵ-ਨਿਯੁਕਤ ਜਿਲ੍ਹਾ ਚੇਅਰਮੈਨ ਵਰਿੰਦਰ ਸਹਦੇਵ ਦਾ ਸ਼ਾਨਦਾਰ ਸਵਾਗਤ

July 05, 2026 09:47 PM
Rozana Sehaj times
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਭਗਵੰਤ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਪ੍ਰਸਿੱਧ ਸਮਾਜ ਸੇਵਕ ਸ਼੍ਰੀ ਵਰਿੰਦਰ ਸਹਦੇਵ ਜੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਡੈਮਗੰਜ ਇਲਾਕੇ ਵਿੱਚ ਬਰਾਦਰੀ ਦੇ ਮੈਂਬਰਾਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਜਿੱਥੇ ਨਵ-ਨਿਯੁਕਤ ਚੇਅਰਮੈਨ ਵਰਿੰਦਰ ਸਹਦੇਵ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਲੱਡੂ ਖਵਾ ਕੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। "ਖੱਤਰੀ ਅਰੋੜਾ ਬਰਾਦਰੀ ਦਾ ਇਤਿਹਾਸ ਹਮੇਸ਼ਾ ਉੱਚ ਕੋਟੀ ਦਾ ਰਿਹਾ ਹੈ। ਚਾਹੇ ਉਹ ਦੇਸ਼ ਦੀ ਆਜ਼ਾਦੀ ਦਾ ਸੰਗਰਾਮ ਹੋਵੇ, ਵਪਾਰ, ਸਿੱਖਿਆ ਜਾਂ ਸਾਹਿਤ ਦਾ ਖੇਤਰ—ਸਾਡੀ ਬਰਾਦਰੀ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਅਤੇ ਭਾਈ ਪਰਮਾਨੰਦ ਜੀ ਵਰਗੀਆਂ ਮਹਾਨ ਸ਼ਖਸੀਅਤਾਂ ਨੇ ਦੇਸ਼ ਲਈ ਕੁਰਬਾਨੀਆਂ ਦੇ ਕੇ ਸਾਡਾ ਸਿਰ ਉੱਚਾ ਕੀਤਾ ਹੈ।"
— ਵਰਿੰਦਰ ਸਹਦੇਵ, ਚੇਅਰਮੈਨ
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦਾ ਮੁੱਖ ਮਕਸਦ ਬਰਾਦਰੀ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਾਈਕਮਾਂਡ ਤੱਕ ਪਹੁੰਚਾਉਣਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਸਮਾਜ ਨੂੰ ਇੱਕਜੁੱਟ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਅਤੇ ਵੱਖ-ਵੱਖ ਐਨ.ਜੀ.ਓਜ਼ ਨਾਲ ਮਿਲ ਕੇ ਭਲਾਈ ਕਾਰਜ ਕੀਤੇ ਜਾਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਨਵੀਂ ਟੀਮ ਸਮਾਜ ਦੇ ਪੱਛੜੇ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਦਿਨ-ਰਾਤ ਕੰਮ ਕਰੇਗੀ। ਪ੍ਰੋਗਰਾਮ ਦੇ ਅਖੀਰ ਵਿੱਚ ਆਏ ਹੋਏ ਸਾਰੇ ਪਤਵੰਤਿਆਂ ਅਤੇ ਮੀਡੀਆ ਕਰਮੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸ਼ਾਮ ਨਾਰੰਗ ਜੀ ਕੁਲਦੀਪ ਭਾਸਕਰ ਜੀ ਅਜੇ ਕਨਵਰ ਜੀ ਹਰੀਸ਼ ਮਹਾਜਨ ਹਰਪ੍ਰੀਤ ਰਾਜੂ ਜੀ ਵਿਪਨ ਖੋਸਲਾ ਜੀ ਰਜਿੰਦਰ ਪਾਲ ਇਕਬਾਲ ਸਿੰਘ ਜੀ ਵੀਪਨ ਜੀ ਰਾਜਕੁਮਾਰ ਸਾਹਿਲ ਜੀ ਰਾਜ ਕਾਲੜਾ ਜੀ ਪਿਉਸ਼ ਜੀ ਅਤੇ ਹੋਰ ਵੀ ਸਮਾਜ ਦੇ ਲੋਕ ਮੌਜੂਦ ਸਨ।.

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ