Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਮੁੱਖ ਮੰਤਰੀ ਖਿਲਾਫ਼ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਦੀ ਪ੍ਰੋੜਤਾ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

July 05, 2026 09:50 PM
Rozana Sehaj times

ਅੰਮ੍ਰਿਤਸਰ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤਾ ਸੱਚਾ ਤਖ਼ਤ ਹੈ, ਜਿਸ ਦੀ ਸਰਵਉੱਚਤਾ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਦੀ ਪ੍ਰੋੜ੍ਹਤਾ ਲਈ ਸਮੁੱਚੇ ਪੰਥ ਦਾ ਇਕਜੁਟ ਹੋ ਕੇ ਖੜ੍ਹਨਾ ਉਨ੍ਹਾਂ ਲੋਕਾਂ ਨੂੰ ਜਵਾਬ ਹੈ, ਜੋ ਇਸ ਦੀ ਮਾਣ-ਮਰਯਾਦਾ ਤੇ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ। ਸਮੇਂ ਦੀਆਂ ਹਕੂਮਤਾਂ ਵੱਲੋਂ ਕਈ ਵਾਰ ਇਸ ਤਖ਼ਤ ’ਤੇ ਹਮਲੇ ਹੋਏ, ਜਿਸ ਦਾ ਖ਼ਾਲਸੇ ਨੇ ਹਮੇਸ਼ਾ ਡੱਟ ਕੇ ਮੁਕਾਬਲਾ ਕੀਤਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾਵਾਂ ਖ਼ਿਲਾਫ਼ ਕੀਤੇ ਜਾ ਰਹੇ ਭੰਡੀ ਪ੍ਰਚਾਰ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਚੰਡੀਗੜ੍ਹ ਤੇ ਮੋਹਾਲੀ ਵਿਚ ਬਾਹਰੋਂ ਆ ਕੇ ਜੋ ਲੋਕ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਹਰਕਤਾਂ ਕਰ ਰਹੇ ਹਨ, ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਬੰਦ ਕੀਤਾ ਜਾਵੇ। ਇਹ ਵਰਤਾਰਾ ਬੰਦ ਨਾ ਹੋਇਆ ਤਾਂ ਖ਼ਾਲਸਾ ਪੰਥ ਆਪ ਐਕਸ਼ਨ ਲੈਣ ਲਈ ਮਜ਼ਬੂਰ ਹੋਵੇਗਾ।
ਉਨ੍ਹਾਂ ਕਿਹਾ ਕਿ ਨੌਜੁਆਨੀ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਖ਼ਾਲਸਾ ਵਹੀਰ ਚਲਾਈ ਜਾਵੇਗੀ, ਜਿਸ ਦਾ ਮਕਸਦ ਧਰਮ ਦੇ ਪ੍ਰਚਾਰ ਪ੍ਰਸਾਰ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ।
ਨਿਹੰਗ ਸਿੰਘ ਦਲਾਂ ਵੱਲੋਂ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਤੇ ਬਾਬਾ ਮੇਜਰ ਸਿੰਘ ਸੋਢੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਮੂਹ ਨਿਹੰਗ ਸਿੰਘ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹਨ ਅਤੇ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਗੇ।
ਇਸੇ ਦੌਰਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਐਡਵੋਕੇਟ ਪੂਰਨ ਸਿੰਘ ਹੁੰਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਕਿਸਾਨ ਆਗੂ ਸ. ਹਰਿੰਦਰ ਸਿੰਘ ਲੱਖੇਵਾਲ, ਸ. ਬਲਬੀਰ ਸਿੰਘ ਰਾਜੇਵਾਲ, ਬਾਬਾ ਹਾਕਮ ਸਿੰਘ ਨਿਰਮਲੇ ਸੰਪ੍ਰਦਾ, ਸ. ਅਮਰੀਕ ਸਿੰਘ ਬੱਲੋਵਾਲ, ਕਥਾਵਾਚਕ ਭਾਈ ਜਸਵੰਤ ਸਿੰਘ, ਬਾਬਾ ਪ੍ਰੀਤਮ ਸਿੰਘ ਡੁਮੇਲੀਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਨੇ ਵੀ ਸੰਬੋਧਨ ਕੀਤਾ।

 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ