Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਿੱਖ ਪ੍ਰਚਾਰਕ ਢੱਡਰੀਆਂ ਵਾਲਿਆਂ ਦੇ ਸੁਨਾਮ ਵਿਖੇ ਲੱਗਣਗੇ ਦੀਵਾਨ 

July 06, 2026 03:21 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸੁਨਾਮ ਊਧਮ ਸਿੰਘ ਵਾਲ਼ਾ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਧਾਰਮਿਕ ਦੀਵਾਨਾਂ ਦੀਆਂ ਤਿਆਰੀਆਂ ਨੂੰ ਲੈਕੇ ਨਿਰਵੈਰ ਖਾਲਸਾ ਦਲ ਵੱਲੋਂ ਪ੍ਰਧਾਨ ਸ਼ਿਆਮ ਸਿੰਘ ਬਬਲੂ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਨੀ ਸਿੰਘ ਲਾਇਬਰੇਰੀ ਗੁਰਦੁਆਰਾ ਸਾਹਿਬ ਪਹਿਲੀ ਪਾਤਸ਼ਾਹੀ ਸੁਨਾਮ ਵਿਖੇ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਵੈਰ ਖਾਲਸਾ ਦਲ ਦੇ ਪ੍ਰਧਾਨ ਸ਼ਿਆਮ ਸਿੰਘ ਬਬਲੂ ਨੇ ਦੱਸਿਆ ਕਿ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਧਾਰਮਿਕ ਦੀਵਾਨ 19,20,21 ਸਤੰਬਰ ਨੂੰ ਨਵੀਂ ਅਨਾਜ ਮੰਡੀ ਸੁਨਾਮ ਵਿਖੇ ਲੱਗਣਗੇ। ਉਨ੍ਹਾਂ ਆਖਿਆ ਕਿ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧ ਕਰਨ ਲਈ ਰੂਪਰੇਖਾ ਉਲੀਕੀ ਗਈ ਹੈ। ਨਿਰਵੈਰ ਖਾਲਸਾ ਦਲ ਦੇ ਮੈਂਬਰਾਂ ਵਿੱਚ ਧਾਰਮਿਕ ਦੀਵਾਨਾਂ ਨੂੰ ਲੈਕੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਗੁਰਇਤਹਾਸ ਅਤੇ ਸਿੱਖੀ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਅੰਦਰ ਨਸ਼ਿਆ ਵਰਗੀਆਂ ਅਲਾਮਤਾਂ ਨੂੰ ਠੱਲ੍ਹ ਪਾਈ ਜਾ ਸਕੇ। ਮੀਟਿੰਗ ਵਿੱਚ ਬਲਜਿੰਦਰ ਸਿੰਘ ਬੰਟੀ, ਕੁਲਵੀਰ ਸਿੰਘ ਖਾਲਸਾ, ਹਰਪਾਲ ਸਿੰਘ ਪਾਲੀ, ਸੁਖਦੇਵ ਸਿੰਘ, ਮਲਕੀਤ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ, ਰਾਮ ਸਿੰਘ, ਰੋਸ਼ਨ ਸਿੰਘ, ਠੋਸੀ ਸਿੰਘ, ਮਨਿੰਦਰ ਸਿੰਘ, ਗੁਰਮੁਖ ਸਿੰਘ, ਸੰਦੀਪ ਸਿੰਘ, ਜਗਸੀਰ ਸਿੰਘ ਅਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ