Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਪੀਕਰ ਸੰਧਵਾਂ ਵੱਲੋਂ ਮੈਡੀਕਲ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਹਾਲ ਚਾਲ ਜਾਣਿਆ

July 06, 2026 05:38 PM
Rozana Sehaj times
 

ਕੋਟਕਪੂਰਾ :  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬੀਤੀ ਸ਼ਾਮ ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕਰਦੇ ਹੋਏ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਉੱਚ ਦਰਜੇ ਦੀ ਸਿਹਤ ਸੇਵਾ ਮਿਲ ਰਹੀ ਹੈ, ਉੱਥੇ ਦੂਜੇ ਪਾਸੇ ਵੱਡੇ ਮੈਡੀਕਲ ਸੰਸਥਾਨਾਂ ਅਤੇ ਹੋਰ ਸਿਹਤ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫਤ ਇਲਾਜ ਵੀ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈੱਸ ਹਸਪਤਾਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਹਸਪਤਾਲ ਵਿੱਚ ਫਰੀਦਕੋਟ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕ ਆਪਣਾ ਇਲਾਜ ਕਰਵਾਉਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅੱਗੇ ਵੀ ਸਮੇਂ-ਸਮੇਂ ’ਤੇ ਹਸਪਤਾਲ ਦੇ ਅਚਨਚੇਤ ਦੌਰੇ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਅਤੇ ਸਿਹਤ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਮਰੀਜ਼ਾਂ ਦੇ ਇਲਾਜ ਅਤੇ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ