Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

July 06, 2026 05:51 PM
Rozana Sehaj times

ਚੰਡੀਗੜ੍ਹ : ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਬੱਚਿਆਂ ਦਾ ਸਕੂਲ ਆਉਣਾ-ਜਾਣਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾ ਸਕੇ। ਮੰਤਰੀ ਨੇ ਚੱਲ ਰਹੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ (ਅਪ੍ਰੈਲ ਅਤੇ ਮਈ) ਦੌਰਾਨ ਹਜ਼ਾਰਾਂ ਸਕੂਲੀ ਬੱਚਿਆਂ ਦੇ ਰੋਜ਼ਾਨਾ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦੋਂ ਕਿ ਨਿਯਮਾਂ ਦੀ ਗੰਭੀਰ ਅਣਦੇਖੀ ਕਰਨ ਵਾਲੀਆਂ 3 ਬੱਸਾਂ ਨੂੰ ਮੌਕੇ 'ਤੇ ਹੀ ਜ਼ਬਤ (ਇੰਪਾਊਂਡ) ਕੀਤਾ ਗਿਆ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜੂਨ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੁਣ ਜੁਲਾਈ ਵਿੱਚ ਸਕੂਲ ਦੁਬਾਰਾ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲੈ ਕੇ ਜਾਣ ਵਾਲਾ ਹਰ ਵਾਹਨ ਸੜਕ 'ਤੇ ਚੱਲਣ ਦੇ ਯੋਗ ਹੋਵੇ ਅਤੇ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਨਾਲ ਲੈਸ ਹੋਵੇ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਖ਼ਿਲਾਫ਼ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ 'ਸੇਫ ਸਕੂਲ ਵਾਹਨ ਪਾਲਿਸੀ' ਦੀ ਮੁਕੰਮਲ ਪਾਲਣਾ ਯਕੀਨੀ ਬਣਾਉਣ ਲਈ ਚੈਕਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ। ਮੰਤਰੀ ਨੇ ਸਕੂਲ ਪ੍ਰਬੰਧਕਾਂ, ਟ੍ਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਹ ਯਕੀਨੀ ਬਣਾਉਣਾ ਕਿ ਸਕੂਲੀ ਆਵਾਜਾਈ ਲਈ ਸਿਰਫ਼ ਉਹੀ ਵਾਹਨ ਵਰਤੇ ਜਾਣ ਜੋ ਤੈਅਸ਼ੁਦਾ ਸੁਰੱਖਿਆ ਨਿਯਮਾਂ 'ਤੇ ਖਰੇ ਉਤਰਦੇ ਹੋਣ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ, "ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚਣ ਅਤੇ ਸੁਰੱਖਿਅਤ ਘਰ ਪਰਤਣ ਦਾ ਹੱਕਦਾਰ ਹੈ, ਅਤੇ ਪੰਜਾਬ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਸਖ਼ਤੀ ਨਾਲ ਲਾਗੂ ਕਰਕੇ ਇਸ ਮਕਸਦ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

Have something to say? Post your comment

More in Chandigarh

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ