Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ

July 06, 2026 05:54 PM
Rozana Sehaj times
ਚੰਡੀਗੜ੍ਹ : ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ, 8 ਜੁਲਾਈ, 2026 ਨੂੰ ਸਵੇਰੇ 11:00 ਵਜੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ‘ਆਨਲਾਈਨ ਐਨ.ਆਰ.ਆਈ. ਮਿਲਣੀ’ , ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਆਪਣੀਆਂ ਸ਼ਿਕਾਇਤਾਂ, ਸੁਝਾਅ ਅਤੇ ਸਮੱਸਿਆਵਾਂ ਸਾਂਝੀਆਂ ਕਰਨ ਲਈ ਸਮਰਪਿਤ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਚੁੱਕੇ ਗਏ ਸਾਰੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਵਿਚਾਰਿਆ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਤੁਰੰਤ ਅਤੇ ਪ੍ਰਭਾਵੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਨਿਰਦੇਸ਼ ਜਾਰੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਹਿੱਸਾ ਲੈਣ ਦੇ ਚਾਹਵਾਨ  ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ minister.pa0punjab.gov.in ’ਤੇ ਈਮੇਲ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਉਹ ‘ਆਨਲਾਈਨ ਐਨਆਰਆਈ ਮਿਲਣੀ’ ਲਈ  https://forms.gle/PZjpvKu512iPR”649 ਲਿੰਕ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ। ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਰਜਿਸਟਰਡ ਐਨ.ਆਰ.ਆਈਜ਼. ਨਿਰਧਾਰਤ ਮਿਤੀ ਅਤੇ ਸਮੇਂ ’ਤੇ https://new.bharatvc.nic.in/join/6978389091 ਲਿੰਕ ਰਾਹੀਂ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਸ਼ਾਮਲ ਹੋਣ ਦੀ ਆਈਡੀ: 6978389091 ਅਤੇ ਪਾਸਵਰਡ: 968369 ਹੋਵੇਗਾ। ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਅਹਿਮ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ