Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

July 06, 2026 06:00 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ 'ਤੇ ਆਧਾਰਚ  ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ 'ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ। ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ-ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।

 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼