Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਯੂਨਾਈਟਿਡ ਇੰਟਰਨੈਸ਼ਨਲ ਕਲੱਬ ਨੇ ਖ਼ੂਨਦਾਨ ਕੈਂਪ ਵਿੱਚ ਖ਼ੂਨਦਾਨੀਆਂ ਨੂੰ ਵੰਡੀ ਪੌਸ਼ਟਿਕ ਡਾਈਟ

July 06, 2026 06:04 PM
Rozana Sehaj times
 
ਕੋਟਕਪੂਰਾ  :   ਸਥਾਨਕ ਸਮਾਜਸੇਵੀ ਸੰਸਥਾ ਯੂਨਾਈਟਿਡ ਇੰਟਰਨੈਸ਼ਨਲ ਕਲੱਬਜ਼ ਯੂਨਿਟ ਕੋਟਕਪੂਰਾ ਵੱਲੋਂ ਮਾਨਵਤਾ ਦੀ ਭਲਾਈ ਦੇ ਕਾਰਜਾਂ ਤਹਿਤ ਕਲੱਬ ਦੇ ਯੂਨਿਟ ਪ੍ਰਧਾਨ ਡਾ. ਸਤੀਸ਼ ਸ਼ਰਮਾ ਦੀ ਅਗਵਾਈ ਵਿੱਚ, ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਲਾਏ ਗਏ ਮੈਗਾ ਬਲੱਡ ਡੋਨੇਸ਼ਨ ਕੈਂਪ ਵਿੱਚ ਖ਼ੂਨਦਾਨ ਕਰਨ ਵਾਲੇ ਮਹਾਦਾਨੀਆਂ ਲਈ ਵਿਸ਼ੇਸ਼ ਪੌਸ਼ਟਿਕ ਡਾਈਟ ਦਾ ਪ੍ਰਬੰਧ ਕੀਤਾ ਗਿਆ।ਇਸ ਦੌਰਾਨ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਦੇ ਮੈਂਬਰਾਂ ਵੱਲੋਂ ਖ਼ੂਨਦਾਨੀਆਂ ਨੂੰ ਉਬਲੇ ਹੋਏ ਛੋਲੇ ਅਤੇ ਪਨੀਰ ਦੀ ਪੌਸ਼ਟਿਕ ਡਾਈਟ ਵੰਡੀ ਗਈ, ਤਾਂ ਜੋ ਖ਼ੂਨਦਾਨ ਤੋਂ ਬਾਅਦ ਉਨ੍ਹਾਂ ਦੀ ਊਰਜਾ ਬਣੀ ਰਹੇ।ਇਸ ਮੌਕੇ ਕਲੱਬ ਦੇ ਫਾਊਂਡਰ ਪ੍ਰਧਾਨ ਚਰਣ ਦਾਸ ਗਰਗ ਨੇ ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਜੋ ਖ਼ੂਨਦਾਨ ਦਾ ਮਹਾਂ ਯੱਗ ਕੀਤਾ ਗਿਆ ਹੈ, ਇਸ ਵਿੱਚ ਸਾਡੇ ਕਲੱਬ ਵੱਲੋਂ ਖ਼ੂਨਦਾਨੀਆਂ ਦੀ ਸਿਹਤ ਅਤੇ ਹੌਸਲਾ ਅਫ਼ਜ਼ਾਈ ਲਈ ਇਸ ਪੌਸ਼ਟਿਕ ਆਹਾਰ ਸੇਵਾ ਦੇ ਮਾਧਿਅਮ ਰਾਹੀਂ ਛੋਟਾ ਜਿਹਾ ਯੋਗਦਾਨ ਪਾਇਆ ਗਿਆ ਹੈ।ਉਹਨਾ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਇਸ ਪਵਿੱਤਰ ਕਾਰਜ ਵਿੱਚ ਸਹਿਯੋਗ ਕਰਕੇ ਸਾਡੇ ਕਲੱਬ ਦੇ ਸਾਰੇ ਮੈਂਬਰ ਬਹੁਤ ਮਾਣ ਮਹਿਸੂਸ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਸਾਡਾ ਕਲੱਬ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਮਾਨਵਤਾ ਦੀ ਭਲਾਈ ਦੇ ਕਾਰਜਾਂ ਵਿੱਚ ਹਮੇਸ਼ਾ ਵੱਧ ਚੜ੍ਹ ਕੇ ਸਹਿਯੋਗ ਕਰਦਾ ਰਹੇਗਾ।ਕਲੱਬ ਦੇ ਅਹੁਦੇਦਾਰਾਂ ਚਰਨਜੀਤ ਸਿੰਘ, ਰਾਕੇਸ਼ ਗਰਗ, ਪਵਨ ਭਾਰਤੀ, ਸਤਨਾਮ ਸਿੰਘ ਖੱਬੂ ਨੇ ਕਿਹਾ ਕਿ ਨਿਰਸਵਾਰਥ ਭਾਵਨਾ ਨਾਲ ਕੀਤੀ ਗਈ ਸੇਵਾ ਹੀ ਸੱਚੀ ਸੇਵਾ ਹੈ ਅਤੇ ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਦੀ ਮਦਦ ਕਰਨਾ ਹੈ। ਇਸ ਸਮੇਂ ਕਲੱਬ ਦੇ ਜਨਰਲ ਸਕੱਤਰ ਚੰਦਰ ਗਰਗ, ਇੰਟਰਨੈਸ਼ਨਲ ਉਪ ਪ੍ਰਧਾਨ ਬਲਜੀਤ ਸਿੰਘ ਖੀਵਾ, ਕੈਸ਼ੀਅਰ ਕਮਲ ਕਟਾਰੀਆ, ਯੂਥ ਪ੍ਰਧਾਨ ਮੋਹਿਤ ਮਹਿਤਾ ਤੋਂ ਇਲਾਵਾ ਹੋਰ ਵੀ ਮੈਂਬਰ ਮੌਜੂਦ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ