Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪਿੰਡ ਪਿੱਪਲੀ ਵਿੱਚ ਪੁਲੀਸ ਕਮਾਂਡੋ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲੱਥਪੱਥ ਮਿਲੀ ਲਾਸ਼

July 06, 2026 06:50 PM
Rozana Sehaj times
ਕੋਟਕਪੂਰਾ,  6  ਜੁਲਾਈ (ਪੰਜਾਬੀ ਸਹਿਜ ਟਾਈਮਜ਼) :  ਫ਼ਰੀਦਕੋਟ ਦੇ ਨੇੜਲੇ ਪਿੰਡ ਪਿੱਪਲੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਬੇਹੱਦ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ।ਇੱਥੇ ਪੰਜਾਬ ਪੁਲੀਸ ਦੇ ਇੱਕ ਮੌਜੂਦਾ ਕਮਾਂਡੋ ਦੇ ਨੌਜਵਾਨ ਪੁੱਤ ਦਾ ਇੱਕ ਘਰ ਦੇ ਅੰਦਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੇ ਹੱਥ, ਪੈਰ ਅਤੇ ਮੂੰਹ ਰੱਸੀਆਂ ਨਾਲ ਬੰਨੇ ਹੋਏ ਸਨ ਅਤੇ ਉਸ ਦੀ ਲਾਸ਼ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ।ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਖਿਲਾਫ਼ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ।ਮ੍ਰਿਤਕ ਦੀ ਪਛਾਣ ਫ਼ਰੀਦਕੋਟ ਸ਼ਹਿਰ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਹਰਨੇਕ ਸਿੰਘ ਦਾ ਵੱਡਾ ਪੁੱਤਰ ਸੀ।ਹਰਨੇਕ ਸਿੰਘ ਇਸ ਵੇਲੇ ਚੰਡੀਗੜ੍ਹ ਵਿਖੇ ਪੰਜਾਬ ਪੁਲੀਸਦੀ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਹਨ। ਸਬੰਧ ਬਣਾਉਣ ਲਈ ਪਾਇਆ ਜਾ ਰਿਹਾ ਸੀ ਦਬਾਅ :- ਹਰਨੇਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤੀ ਗਈ ਐੱਫ. ਆਈ. ਆਰ. ਮੁਤਾਬਕ ਅਰਸ਼ਦੀਪ ਨੇ ਹਾਲ ਹੀ ਵਿੱਚ ਫ਼ੋਨ ’ਤੇ ਆਪਣੇ ਪਿਤਾ ਨਾਲ ਦੁਖੜਾ ਸਾਂਝਾ ਕੀਤਾ ਸੀ, ਉਸ ਨੇ ਦੱਸਿਆ ਸੀ ਕਿ ਹਰਪ੍ਰੀਤ ਕੌਰ ਨਾਂਅ ਦੀ ਔਰਤ ਉਸ ਨੂੰ ਲਗਾਤਾਰ ਫ਼ੋਨ ਕਰਕੇ ਸਬੰਧ ਬਣਾਉਣ ਲਈ ਦਬਾਅ ਪਾ ਰਹੀ ਹੈ। ਕਮਰੇ ਦਾ ਦ੍ਰਿਸ਼ ਦੇਖ ਕੰਬ ਗਈ ਰੂਹ :- ਇਸ ਤੋਂ ਤੁਰੰਤ ਬਾਅਦ ਜਦੋਂ ਬਦਹਵਾਸ ਪਿਤਾ ਹਰਨੇਕ ਸਿੰਘ ਘਰ ਦੇ ਅੰਦਰ ਦਾਖਲ ਹੋਇਆ ਤਾਂ ਕਮਰੇ ਦਾ ਮੰਜ਼ਰ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।ਅੰਦਰ ਅਰਸ਼ਦੀਪ ਦੀ ਬੇਜਾਨ ਲਾਸ਼ ਪਈ ਸੀ, ਜਿਸ ਦੇ ਹੱਥ-ਪੈਰ ਬੰਨੇ ਹੋਏ ਸਨ ਅਤੇ ਮੂੰਹ ਵਿੱਚ ਰੱਸੀ ਤੁੰਨੀ ਹੋਈ ਸੀ।ਚਾਰੇ ਪਾਸੇ ਖ਼ੂਨ ਹੀ ਖ਼ੂਨ ਖਿੰਡਿਆ ਹੋਇਆ ਸੀ।ਵਾਰਦਾਤ ਦੀ ਇਸ ਬੇਰਹਿਮੀ ਨੇ ਪਰਿਵਾਰ ਅਤੇ ਪੂਰੇ ਪਿੰਡ ਨੂੰ ਗਹਿਰੇ ਸਦਮੇ ਵਿੱਚ ਡੋਬ ਦਿੱਤਾ ਹੈ।ਪੁਲੀਸ ਨੇ ਪੀੜਤ ਪਿਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਹਰਪ੍ਰੀਤ ਕੌਰ, ਉਸ ਦੇ ਪਤੀ ਸਿਮਰਜੀਤ ਸਿੰਘ, ਪਿਤਾ ਚਮਕੌਰ ਸਿੰਘ ਅਤੇ ਭਰਾ ਸਤਨਾਮ ਸਿੰਘ ਖਿਲਾਫ਼ ਭਾਰਤੀ ਨਿਆਏ ਸੰਹਿਤਾ, 2023 ਦੀਆਂ ਸਬੰਧਤ ਧਾਰਾਵਾਂ ਤਹਿਤ ਕਤਲ ਅਤੇ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ।ਵਾਰਦਾਤ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ