ਸਨੌਰ : ਨਿਰਮਲ ਸਿੰਘ ਭੱਟੀਆਂ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਵਰਗ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਅਜਿਹੇ ਸਮੇਂ ਵਿੱਚ ਲੋਕਾਂ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਿਰਫ਼ ਵਾਅਦੇ ਨਾ ਕਰੇ, ਸਗੋਂ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣੀ ਹੈ ਅਤੇ ਅੱਗੇ ਵੀ ਪੰਜਾਬ ਦੇ ਹੱਕਾਂ ਲਈ ਪੂਰੀ ਦ੍ਰਿੜਤਾ ਨਾਲ ਸੰਘਰਸ਼ ਕਰਦੀ ਰਹੇਗੀ। ਭੱਟੀਆਂ ਨੇ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਦਾ ਵੱਧ ਰਿਹਾ ਪ੍ਰਕੋਪ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਘਾਟ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਸੰਗਠਨ ਦੀ ਮਜ਼ਬੂਤੀ ਹੀ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ, ਨਿਰਮਲ ਸਿੰਘ ਭੱਟੀਆਂ ਨੇ ਕਿਹਾ, "ਮੇਰਾ ਰਾਜਨੀਤੀ ਵਿੱਚ ਆਉਣ ਦਾ ਇਕੋ-ਇੱਕ ਮਕਸਦ ਲੋਕ ਸੇਵਾ ਹੈ, ਮੈਂ ਹਲਕਾ ਸਨੌਰ ਦੇ ਹਰ ਪਰਿਵਾਰ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ, ਵਿਕਾਸ ਅਤੇ ਭਲਾਈ ਲਈ ਪਹਿਲਾਂ ਵੀ ਕੰਮ ਕੀਤਾ ਹੈ ਅਤੇ ਅੱਗੇ ਵੀ ਪੂਰੀ ਇਮਾਨਦਾਰੀ, ਸਮਰਪਣ ਅਤੇ ਦ੍ਰਿੜ ਇਰਾਦੇ ਨਾਲ ਕਰਦਾ ਰਹਾਂਗਾ, ਲੋਕਾਂ ਦਾ ਵਿਸ਼ਵਾਸ ਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ।