Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਗੁਰੂ ਪੂਰਨਿਮਾ ਅਤੇ ਗੁਰੂ ਦਕਸ਼ ਮਹਾਰਾਜ ਜੀ ਦੇ ਜਨਮ ਦਿਹਾੜੇ *ਤੇ ਲਾਇਆ ਜਾਵੇਗਾ ਬੂਟਿਆਂ ਦਾ ਲੰਗਰ : ਡਾਬੋਦੀਆ

July 06, 2026 06:55 PM
Rozana Sehaj times
 

ਕੋਟਕਪੂਰਾ :  ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ ਵੱਲੋਂ ਆਉਣ ਵਾਲੀ 9 ਜੁਲਾਈ 2026 ਦਿਨ ਵੀਰਵਾਰ ਨੂੰ ਗੁਰੂ ਪੂਰਨਿਮਾ ਦੇ ਪਵਿੱਤਰ ਦਿਹਾੜੇ ਅਤੇ ਗੁਰੂ ਦਕਸ਼ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਜਿਕ ਅਤੇ ਵਾਤਾਵਰਣ ਪੱਖੀ ਪਹਿਲਕਦਮੀ ਕੀਤੀ ਜਾ ਰਹੀ ਹੈ।ਸਮਾਜ ਅਤੇ ਵਾਤਾਵਰਣ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਸੁਸਾਇਟੀ ਵੱਲੋਂ ਇਸ ਪਾਵਨ ਅਵਸਰ *ਤੇ ਬੂਟਿਆਂ ਦਾ ਲੰਗਰ ਲਾਇਆ ਜਾਵੇਗਾ। ਇਸ ਸਬੰਧੀ ਕੁਝ ਚੋਣਵੇਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਡਾਬੋਦੀਆ ਨੇ ਕਿਹਾ ਕਿ ਸਾਡਾ ਵਜੂਦ ਸਮਾਜ ਨਾਲ ਹੈ ਅਤੇ ਸਮਾਜ ਦਾ ਵਜੂਦ ਵਾਤਾਵਰਣ ਨਾਲ ਜੁੜਿਆ ਹੋਇਆ ਹੈ, ਕਿਉਂਕਿ ਵਾਤਾਵਰਣ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਬੂਟਿਆਂ ਦਾ ਲੰਗਰ ਲਾਉਣਾ ਸਭ ਤੋਂ ਉੱਤਮ ਲੰਗਰ ਹੈ ਅਤੇ ਇਹਨਾਂ ਬੂਟਿਆਂ ਦੀ ਸਹੀ ਸੇਵਾ-ਸੰਭਾਲ ਕਰਨਾ ਹੀ ਸਭ ਤੋਂ ਉੱਤਮ ਸੇਵਾ ਹੈ। ਉਹਨਾਂ ਸਮੂਹ ਸੰਗਤਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਅਤੇ 'ਜੈ ਗੁਰੂ ਦਕਸ਼ ਮਹਾਰਾਜ ਜੀ' ਅਤੇ 'ਜੈ ਹੋ ਪ੍ਰਜਾਪਤ ਸਮਾਜ ਦੀ' ਦੇ ਨਾਅਰੇ ਬੁਲੰਦ ਕੀਤੇ। ਇਸ ਮੌਕੇ ਸੁਸਾਇਟੀ ਦੇ ਲੀਗਲ ਐਡਵਾਈਜ਼ਰਅਜੀਤ ਵਰਮਾ ਐਡਵੋਕੇਟ, ਜੈ ਚੰਦ ਬੇਂਵਾਲ ਸਾਬਕਾ ਪ੍ਰਧਾਨ, ਅਰਜਨ ਰਾਮ ਖਜ਼ਾਨਚੀ, ਪੂਰਨ ਚੰਦ, ਲੱਕੀ ਅਤੇ ਪਵਨ ਕੁਮਾਰ ਆਦਿ ਸ਼ਾਮਲ ਸਨ।ਅੰਤ ਵਿੱਚ ਸਾਰਿਆਂ ਨੇ ਸਾਂਝੇ ਤੌਰ *ਤੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਪ੍ਰਣ ਵੀ ਲਿਆ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ