ਸਮਾਣਾ : ਅੱਜ ਪਬਲਿਕ ਕਾਲਜ, ਸਮਾਣਾ ਵਿੱਚ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਯੁਵਕ ਭਲਾਈ ਵਿਭਾਗ ਅਤੇ ਪੰਜਾਬੀ ਵਿਭਾਗ ਵੱਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ, ਵਣ ਅਤੇ ਜੰਗਲੀ ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਕਾਵਿ-ਮੁਕਾਬਲੇ ਕੰਡਕਟ ਕਰਵਾਏ ਗਏ। ਇਸ ਡਾ. ਇਕਬਾਲ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਪੰਜਾਬੀ ਦੇ ਪ੍ਰਸਿੱਧ ਮਰਹੂਮ ਕਵੀ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਦੇਸ਼ ਭਰ ਦੇ ਵਿਦਿਆਰਥੀ ਇਸ ਮੁਕਾਬਲੇ ਵਿੱਚ ਹਿੱਸਾ ਲੈ ਰਹੇ ਹਨ ਅਤੇ ਦੇਸ਼ ਭਰ 'ਚੋਂ ਸਰਵ-ਉੱਤਮ ਕਵਿਤਾ ਲਿਖਣ ਵਾਲ਼ੇ ਜੇਤੂ ਵਿਦਿਆਰਥੀ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਲ-2025 ਦਾ ਸ਼ਿਵ ਕੁਮਾਰ ਬਟਾਲਵੀ ਸੋਨ ਤਗਮਾ ਦਿੱਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਇਸ ਕੌਮੀ ਪੱਧਰ ਦੇ ਮੁਕਾਬਲੇ ਹਿੱਤ ਹੀ ਕਾਲਜ ਵਿੱਚੋਂ ਉੱਤਮ ਕਵਿਤਾ ਲਿਖਣ ਵਾਲੇ ਵਿਦਿਆਰਥੀਆਂ ਦੀ ਚੋਣ ਲਈ ਮੁਕਾਬਲੇ ਕਰਵਾਏ ਗਏ ਹਨ। ਇਸ ਮੁਕਾਬਲੇ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਬੀ.ਏ. ਭਾਗ ਤੀਜਾ ਦੀਆਂ ਕ੍ਰਮਵਾਰ ਵਿਦਿਆਰਥਣਾਂ ਹਰਕੀਰਤ ਕੌਰ, ਸੋਨੀਆ ਰਾਣੀ ਅਤੇ ਮਨਬੀਰ ਕੌਰ ਨੇ ਹਾਸਿਲ ਕੀਤਾ। ਸਮਾਗਮ ਦੇ ਅੰਤ ਵਿੱਚ ਪ੍ਰੋ. ਨਰਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ।