Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਭਾਈ ਖਾਲੜਾ ਦੇ ਆਧਾਰਿਤ ਫ਼ਿਲਮ 'ਸਤਲੁਜ' ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

July 06, 2026 08:41 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ। ਲੋਕਤੰਤਰ ਵਿੱਚ ਵਿਚਾਰਾਂ ਦੀ ਵਿਭਿੰਨਤਾ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ 'ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਕਦਮ ਸੱਚਾਈ ਸਾਹਮਣੇ ਲਿਆਉਣ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਘਿਨਾਉਣੀ ਹਰਕਤ ਵਜੋਂ ਦੇਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਫ਼ਿਲਮ 'ਸਤਲੁਜ' 'ਤੇ ਲਗਾਈ ਗਈ ਹਰ ਕਿਸਮ ਦੀ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਸਮਝ ਸਕਣ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ 'ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ