Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਓਟੀਟੀ ਤੋੰ 'ਸਤਲੁਜ' ਫਿਲਮ ਹਟਾਉਣ ਨਾਲ ਸਟੇਟ ਦਾ 'ਸਿੱਖ ਵਿਰੋਧੀ' ਚਿਹਰਾ ਨੰਗਾ ਹੋਇਆ : ਬਾਪੂ ਤਰਸੇਮ ਸਿੰਘ

July 06, 2026 08:43 PM
Rozana Sehaj times
ਮੋਗਾ : ਭਾਰਤ ਸਰਕਾਰ ਨੇ ਜੀ-5 ਓਟੀਟੀ ਪਲੇਟਫਾਰਮ ਤੋਂ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ 'ਤੇ ਬਣੀ ਫਿਲਮ 'ਸਤਲੁਜ' ਨੂੰ ਹਟਾ ਕੇ ਖੁਦ ਹੀ ਆਪਣਾ 'ਸਿੱਖ ਵਿਰੋਧੀ' ਤੇ ਮਨੁੱਖੀ ਅਧਿਕਾਰ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਅੱਜ ਇਥੇ 'ਅਕਾਲੀ ਦਲ-ਵਾਰਿਸ ਪੰਜਾਬ ਦੇ' ਜਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਬੁਲਾਰਿਆਂ, 13 ਮੈੰਬਰੀ ਕਮੇਟੀ ਤੇ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਟੇਟ ਨੂੰ ਕਿਸ ਗੱਲ ਦਾ ਡਰ ਹੈ, ਜਿਸ ਕਰਕੇ ਮਨੁੱਖੀ ਅਧਿਕਾਰਾਂ ਦੇ ਰਾਖੇ ਦੀ ਸ਼ਹਾਦਤ 'ਤੇ ਬਣੀ ਫਿਲਮ ਹਟਾਉਣੀ ਪਈ। ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਦੀਆਂ ਹੜ੍ਹ ਰਾਹਤ ਪ੍ਰਬੰਧਾਂ ਦੀਆਂ ਟੀਮਾਂ ਬਣਾਉਣ ਲਈ ਡਿਊਟੀ ਲਾਉੰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਹੜ੍ਹਾਂ ਦੀ ਰੋਕਥਾਮ ਲਈ ਪ੍ਰਬੰਧ ਕਰਨ ਵਿਚ ਨਾਕਾਮ ਹੋਈ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ 'ਸਤਲੁਜ' ਫਿਲਮ ਨੂੰ ਓਟੀਟੀ ਪਲੇਟਫਾਰਮ ਤੋੰ ਹਟਾਉਣ ਦੇ ਵਿਰੋਧ ਵਿੱਚ ਕੱਲ੍ਹ ਮਿਤੀ 7 ਜੁਲਾਈ ਨੂੰ ਪਿੰਡ ਖਾਲੜਾ ਤੋਂ ਤਰਨਤਾਰਨ ਡੀਸੀ ਦਫਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ ਤੇ ਪਾਰਟੀ ਦਾ ਢਾਂਚਾ ਮਜਬੂਤ ਕਰਨ ਲਈ ਚੱਲ ਰਹੀ ਮੁਹਿੰਮ ਦੀ ਜਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਤੋ ਰਿਪੋਰਟ ਲਈ ਗਈ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ