Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Majha

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

July 06, 2026 08:58 PM
Rozana Sehaj times

ਅੰਮ੍ਰਿਤਸਰ :  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ। ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਸੇਵਾ ਦਾ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਥ ਦਾ ਸਹਾਰਾ ਲੈ ਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕੀਤੀ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਅਤੇ ਸੂਬੇ ਦੇ ਲੋਕ ਇਸ ਤੋਂ ਕਿਨਾਰਾ ਕਰ ਗਏ ਹਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਲੰਬੇ ਸਮੇਂ ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ, ਪਰ ਇਨ੍ਹਾਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਬਜਾਏ ਆਪਣੇ ਅਤੇ ਆਪਣੇ ਰਿਸ਼ਤੇਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦੇ ਰਾਹ 'ਤੇ ਅੱਗੇ ਲੈ ਕੇ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਸਾਥ ਦੇਣ। ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਅਤੇ ਸਮਾਂਬੱਧ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment

More in Majha

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ