Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

6 ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਅਗਨੀਵੀਰ ਭਰਤੀ ਰੈਲੀ 30 ਜੁਲਾਈ ਤੋਂ 10 ਅਗਸਤ ਤੱਕ

July 06, 2026 09:00 PM
Rozana Sehaj times

ਪਟਿਆਲਾ    : 
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨਾਲ ਮਿਲ ਕੇ 30 ਜੁਲਾਈ ਤੋਂ 10 ਅਗਸਤ 2026 ਤੱਕ ਹੋਣ ਵਾਲੀ ਆਗਾਮੀ ਏਆਰਓ ਪਟਿਆਲਾ ਅਗਨੀਵੀਰ ਭਰਤੀ ਰੈਲੀ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਫੌਜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਾਲੰਧਰ ਸਥਿਤ ਜੋਨਲ ਭਰਤੀ ਦਫ਼ਤਰ ਦੇ ਅਧੀਨ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 30 ਜੁਲਾਈ ਤੋਂ 10 ਅਗਸਤ 2026 ਤੱਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਭਾਰਤੀ ਫੌਜ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਉਹ ਯੋਗ ਨੌਜਵਾਨ, ਜਿਨ੍ਹਾਂ ਨੇ ਸੀਈਈ ਪ੍ਰੀਖਿਆ ਪਾਸ ਕੀਤੀ ਹੈ (ਜਿਸ ਦਾ ਨਤੀਜਾ ਬਹੁਤ ਜਲਦੀ ਐਲਾਨਿਆ ਜਾਵੇਗਾ), ਇਸ ਰੈਲੀ ਵਿੱਚ ਹਿੱਸਾ ਲੈ ਸਕਣਗੇ। ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰਤੀ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਰਤੀ ਨਾਲ ਸਬੰਧਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਿਰਧਾਰਤ ਮਿਤੀਆਂ ਅਨੁਸਾਰ ਰੈਲੀ ਵਿੱਚ ਸ਼ਾਮਲ ਹੋਣ ਅਤੇ ਆਪਣੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ ਲੈ ਕੇ ਆਉਣ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ