Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਭਾਜਪਾ ਸਰਕਾਰ ਨੇ ਭਾਈ ਖਾਲੜਾ ਦੀ ਫ਼ਿਲਮ ਬੈਨ ਕਰਾ ਕੇ ਸਿੱਖਾਂ 'ਤੇ ਹੋਏ ਜ਼ੁਲਮਾਂ ਨੂੰ ਦੱਬਣਾ ਚਾਹਿਆ : ਫੈਡਰੇਸ਼ਨ ਭਿੰਡਰਾਂਵਾਲਾ

July 06, 2026 09:03 PM
Rozana Sehaj times

 

ਅੰਮ੍ਰਿਤਸਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਅਤੇ ਦਿਹਾਤੀ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਨਿਜ਼ਾਮਪੁਰ ਨੇ ਕਿਹਾ ਕਿ ਗਾਇਕ ਅਤੇ ਅਦਾਕਾਰ ਦਿਲਜੀਤ ਸਿੰਘ ਦੁਸਾਂਝ ਵੱਲੋਂ ਸਿੱਖ ਸੰਘਰਸ਼ ਦੇ ਨਾਇਕ, ਮਨੁੱਖੀ ਹੱਕਾਂ ਦੇ ਪਹਿਰੇਦਾਰ ਤੇ ਲਾਵਾਰਿਸ ਲਾਸ਼ਾਂ ਦੇ ਵਾਰਿਸ ਬਣ ਕੇ ਉੱਭਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣਾਈ ਫ਼ਿਲਮ ਜੋ ਭਾਰਤੀ ਹਕੂਮਤ/ਕਾਂਗਰਸ ਸਰਕਾਰ ਦੇ ਸਿੱਖਾਂ ਉੱਤੇ ਕੀਤੇ ਜ਼ੁਲਮਾਂ ਨੂੰ ਬਾਖ਼ੂਬੀ ਬਿਆਨ ਕਰਦੀ ਸੀ ਕਿ ਕਿਵੇਂ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਬੁੱਚੜ ਪੁਲੀਸ ਅਫ਼ਸਰਾਂ ਨੇ ਸਿੱਖ ਜਵਾਨੀ ਨੂੰ ਕੋਹ ਕੋਹ ਕੇ ਮਾਰਿਆ ਸੀ। ਘਰਾਂ, ਖੇਤਾਂ ਤੇ ਦੁਕਾਨਾਂ ਵਿੱਚੋਂ ਚੁੱਕ ਕੇ ਹਜ਼ਾਰਾਂ ਨੌਜਵਾਨ ਲਾਪਤਾ ਕਰ ਦਿੱਤੇ ਤੇ ਲਵਾਰਿਸ ਲਾਸ਼ਾਂ ਕਹਿ ਕੇ ਸਾੜ ਦਿੱਤੇ ਸਨ। ਲੰਬੇ ਇੰਤਜ਼ਾਰ ਤੋਂ ਬਾਅਦ ਫ਼ਿਲਮ 'ਪੰਜਾਬ 95' ਜੋ 'ਸਤਲੁਜ' ਦੇ ਨਾਂ 'ਤੇ ਓਟੀਟੀ 'ਤੇ ਜਾਰੀ ਹੋਈ ਸੀ ਤੇ ਦੋ ਦਿਨ ਬਾਅਦ ਹੀ ਭਾਜਪਾ ਸਰਕਾਰ ਵੱਲੋਂ ਹਟਾ ਦਿੱਤੀ ਗਈ ਤਾਂ ਜੋ ਸਿੱਖ ਕੌਮ ਉੱਤੇ ਹੋਏ ਜ਼ੁਲਮਾਂ ਦੀ ਆਵਾਜ਼ ਨੂੰ ਦਬਾਇਆ ਜਾਏ। ਉਹਨਾਂ ਕਿਹਾ ਕਿ ਭਾਰਤ ਵਿੱਚ ਕਸ਼ਮੀਰ ਫਾਈਲ 'ਤੇ ਫ਼ਿਲਮ ਬਣ ਸਕਦੀ ਹੈ ਤੇ ਧੜੱਲੇ ਨਾਲ ਚੱਲ ਸਕਦੀ ਹੈ ਪਰ ਗੁਜਰਾਤ ਫਾਈਲ 'ਤੇ ਫ਼ਿਲਮ ਨਹੀਂ ਬਣ ਸਕਦੀ ਕਿਉਂਕਿ ਉਸ ਵਿੱਚ ਸਰਕਾਰੀ ਸ਼ਹਿ ਉੱਤੇ ਘੱਟ-ਗਿਣਤੀ ਦਾ ਘਾਣ ਤੇ ਮੋਦੀ-ਸ਼ਾਹ ਦਾ ਕਰੂਰ ਚਿਹਰਾ ਵਿਖਾਇਆ ਗਿਆ ਹੈ ਤੇ ਜੇ ਕੋਈ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਉੱਪਰ ਫ਼ਿਲਮ ਬਣਾ ਹੀ ਲਵੇ ਤਾਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਕਿਵੇਂ ਚੱਲਣ ਦੇਣਗੇ ? ਜਿਹੜਾ ਮੁਲਕ ਭਾਈ ਖਾਲੜੇ ਉੱਤੇ ਬਣੀ ਫ਼ਿਲਮ ਬਰਦਾਸ਼ਤ ਨਹੀਂ ਕਰਦਾ, ਓਹ ਭਾਈ ਖਾਲੜੇ ਨੂੰ ਕਿਵੇਂ ਬਰਦਾਸ਼ਤ ਕਰ ਲੈਂਦਾ ? ਭਾਰਤ ਆਪਣੇ ਆਪ ਨੂੰ ਮਨੁੱਖੀ ਹੱਕਾਂ ਦਾ ਅਲੰਬਰਦਾਰ, ਸਭ ਤੋਂ ਵੱਡਾ ਲੋਕਤੰਤਰ ਤੇ ਧਰਮ ਨਿਰਪੱਖ ਅਖਵਾਉਂਦਾ ਹੈ ਪਰ ਇਹ ਸਭ ਢਕਵੰਜ ਹੈ ਤੇ ਸਿੱਖਾਂ, ਮੁਸਲਮਾਨਾਂ ਅਤੇ ਹੋਰ ਘੱਟ-ਗਿਣਤੀ ਕੌਮਾਂ ਦੀ ਆਵਾਜ਼ ਨੂੰ ਇੱਥੇ ਦਬਾਇਆ ਜਾਂਦਾ ਹੈ ਤੇ ਉਹਨਾਂ ਉੱਤੇ ਘੱਲੂਘਾਰੇ ਤੇ ਨਸਲਕੁਸ਼ੀ ਵਰਤਾਈ ਜਾਂਦੀ ਹੈ। ਸਿੱਖਾਂ ਨੂੰ ਅੱਤਵਾਦੀ-ਦਹਿਸ਼ਤਗਰਦ ਤੇ ਖਾੜਕੂ ਕਹਿ ਕੇ ਥਾਣਿਆਂ ਅਤੇ ਬੁੱਚੜਖਾਨਿਆਂ ਵਿੱਚ ਲਿਜਾ ਕੇ ਪਹਿਲਾਂ ਤਸੀਹੇ ਦਿੱਤੇ ਜਾਂਦੇ, ਫਿਰ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਲਵਾਰਿਸ ਲਾਸ਼ਾਂ ਕਹਿ ਕੇ ਸਾੜ ਦਿੱਤੇ ਜਾਂਦੇ ਸਨ। ਇਹਨਾਂ ਹਲਾਤਾਂ ਵਿੱਚ ਭਾਈ ਖਾਲੜਾ ਤੇ ਉਹਨਾਂ ਦੀ ਟੀਮ ਸਰਕਾਰ ਵਿਰੁੱਧ ਖੜ੍ਹ ਗਈ ਸੀ ਤੇ ਫਿਰ ਲਵਾਰਿਸ ਲਾਸ਼ਾਂ ਦੇ ਵਾਰਸ ਭਾਈ ਖਾਲੜਾ ਨੂੰ ਵੀ ਲਵਾਰਿਸ ਬਣਾ ਦਿੱਤਾ ਗਿਆ। ਪਰ ਭਾਈ ਖਾਲੜਾ ਨੇ ਜੋ ਕਰ ਵਿਖਾਇਆ ਸੀ ਉਹ ਰਹਿੰਦੀ ਦੁਨੀਆਂ ਤਕ ਭਾਰਤੀ ਹਕੂਮਤ ਦੇ ਮੱਥੇ ਉੱਤੇ ਵੱਡਾ ਕਲੰਕ ਬਣ ਗਿਆ ਹੈ ਜੋ ਕਦੇ ਨਹੀਂ ਮਿਟਣਾ ਤੇ ਇਹ ਸੱਚ ਹੁਣ ਕਦੇ ਨਹੀਂ ਛੁਪਣਾ, ਚਾਹੇ ਜਿੰਨੀਆਂ ਮਰਜ਼ੀ ਫ਼ਿਲਮਾਂ ਉੱਤੇ ਪਾਬੰਦੀਆਂ ਲਗਾ ਲਈਆਂ ਜਾਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ