Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਕਟਾਰੂਚੱਕ

July 06, 2026 09:43 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਸ਼੍ਰੀ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ਲਈ ਨੌਕਰੀ ਦੀ ਪੂਰੀ ਸੁਰੱਖਿਆ ਅਤੇ ਕਿਰਤ ਦੌਰਾਨ ਬਣਦਾ ਸਤਿਕਾਰ  ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਯੂਨੀਅਨਾਂ ਨਾਲ ਨਿਯਮਿਤ ਤਾਲਮੇਲ ਬਣਾਈ ਰੱਖਣ ਅਤੇ ਲੰਬਿਤ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਅਮਰੀਕ ਸਿੰਘ ਸੂਬਾ ਪ੍ਰਧਾਨ ਜੰਗਲਾਤ ਵਰਕਰ ਯੂਨੀਅਨ, ਰਛਪਾਲ ਸਿੰਘ ਜੋਧਾਨਗਰੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਬਲਵੀਰ ਸਿੰਘ ਮੰਡੋਲੀ ਪ੍ਰਧਾਨ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਸ਼ਾਮਿਲ ਸਨ।
 
 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ