Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਬੀਕੇਯੂ ਉਗਰਾਹਾਂ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਮੁਜ਼ਾਹਰੇ ਕੀਤਾ ਜਾਵੇਗਾ

July 06, 2026 09:45 PM
Rozana Sehaj times
ਅੰਮ੍ਰਿਤਸਰ :  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਨੂੰ 10 ਜੁਲਾਈ ਨੂੰ ਰਾਜਧਾਨੀ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਡਾ ਪਰਵਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਸਮੇਤ ਵਿਕਸਿਤ ਦੇਸ਼ਾਂ ਨਾਲ ਕੀਤੇ ਜਾ ਰਹੇ ਫ੍ਰੀ ਟਰੇਡ ਸਮਝੌਤੇ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਛੋਟੇ ਉਦਯੋਗਾਂ ਲਈ ਗੰਭੀਰ ਖ਼ਤਰਾ ਹਨ। ਇਨ੍ਹਾਂ ਸਮਝੌਤਿਆਂ ਨਾਲ ਸਸਤਾ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਮੰਡੀਆਂ ਵਿੱਚ ਆਉਣ ਦਾ ਰਾਹ ਖੁੱਲ੍ਹੇਗਾ, ਜਿਸ ਨਾਲ ਕਿਸਾਨਾਂ ਦੀ ਆਮਦਨ ਅਤੇ ਖੇਤੀ ਆਧਾਰਿਤ ਅਰਥਵਿਵਸਥਾ ਨੂੰ ਨੁਕਸਾਨ ਹੋਵੇਗਾ। ਜਥੇਬੰਦੀ ਨੇ ਸਰਕਾਰ ਨੂੰ ਅਜਿਹੇ ਲੋਕ ਮਾਰੂ ਸਮਝੌਤਿਆਂ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ ਹੈ। ਇਸਦੇ ਨਾਲ ਉਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੁਬਾਰਾ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਜਥੇਬੰਦੀ ਨੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਜੇ ਆਮ ਆਦਮੀ ਪਾਰਟੀ ਨਹੀਂ ਵਾਪਸ ਲੈਂਦੀ ਤਾਂ ਇਸਦੇ ਸਿੱਟੇ ਭੁਗਤਣੇ ਪੈਣਗੇ ਜਥੇਬੰਦੀ ਨੇ ਕੇਂਦਰ ਸਰਕਾਰ ਤੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਮੂਹ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਲੋਕਪੱਖੀ ਜਥੇਬੰਦੀਆਂ ਨੂੰ 10 ਜੁਲਾਈ ਦੇ ਚੰਡੀਗੜ੍ਹ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਇਸ ਮੋਕੇ ਗਿਆਨ ਸਿੰਘ ਕੰਦੋਵਾਲੀ ,ਨਿਰਵੈਰ ਸਿੰਘ ਪਠਾਨ ਨੰਗਲ,ਨੂਕ ਸਿੰਘ,ਅਨਮੋਲ ਸਿੰਘ ਕੰਦੋਵਾਲੀ ,ਇੰਸ ਬਲਦੇਵ ਸਿੰਘ ਮਾਛੀਨੰਗਲ,ਕਾਬਲ ਸਿੰਘ,ਜਗਤਾਰ ਸਿੰਘ ਮੱਝੂਪੁਰਾ ,ਗੁਰਭੇਜ ਸਿੰਘ,ਕੁਲਦੀਪ ਸਿੰਘ ਬੱਲ ,ਪ੍ਰਤਾਪ ਸਿੰਘ ਲੁਬਾਣਾ ਆਦਿ ਹਾਜ਼ਰ ਸਨ. 

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ