ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਸਹੀ ਮਾਇਨਿਆਂ ਦੇ ਵਿੱਚ ਲੋਕਾਂ ਤੱਕ ਲਿਜਾਣ ਦੇ ਲਈ ਪੰਜਾਬ ਭਰ ਵਿੱਚ -ਲੋਕ ਮਿਲਣੀ ਪ੍ਰੋਗਰਾਮ - ਆਰੰਭ ਕੀਤੇ ਗਏ ਹਨ ਜਿਸ ਦੇ ਤਹਿਤ ਅੱਜ ਦੇਰ ਸ਼ਾਮ ਪਿੰਡ ਦਾਊ , ਪਿੰਡ ਰਾਏਪੁਰ ਅਤੇ ਪਿੰਡ ਬਹਿਲੋਲਪੁਰ ਨਾਲ ਸੰਬੰਧਿਤ ਲੋਕਾਂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਹੋਰਾਂ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ 85% ਤੋਂ ਵੀ ਵੱਧ ਪਰਿਵਾਰਾਂ ਨੂੰ ਬਿਜਲੀ ਦੇ ਬਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ, ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸੂਬੇ ਭਰ ਦੇ ਲੋਕਾਂ ਨੂੰ 600 ਯੂਨਿਟ ਪ੍ਰਤੀ ਬਿਲ ਮਾਫ ਕਰਨ ਦਾ ਐਲਾਨ ਕੀਤਾ ਗਿਆ ਸੀ, ਵਿਧਾਇਕ ਕੁਲਵੰਤ ਸਿੰਘ ਹੋਰਾਂ ਦੁਹਰਾਇਆ ਕਿ ਖੇਡ ਸਟੇਡੀਅਮ ਦੀ ਉਸਾਰੀ ਦੇ ਚਲਦਿਆਂ ਜਿੱਥੇ ਨੌਜਵਾਨ ਵਰਗ ਤੰਦਰੁਸਤ ਰਹੇਗਾ, ਉਥੇ ਆਪਣਾ ,ਆਪਣੇ ਮਾਂ- ਬਾਪ ਦਾ, ਪੰਜਾਬ ਦਾ ਹੀ ਨਹੀਂ ਸਗੋਂ ਦੇਸ਼ ਦਾ ਨਾਂ ਵੀ ਅੰਤਰਰਾਸ਼ਟਰੀ ਬਰੂਹਾਂ ਉੱਤੇ ਰੋਸ਼ਨ ਕਰ ਸਕੇਗਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਦੇ ਖਾਤੇ ਵਿੱਚ 1 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਦੇ ਖਾਤੇ ਵਿੱਚ 1500 ਪ੍ਰਤੀ ਮਹੀਨਾ ਆਉਣੇ ਸ਼ੁਰੂ ਹੋ ਚੁੱਕੇ ਹਨ ਅਤੇ ਇਸ ਸਕੀਮ ਨੂੰ ਲੈ ਕੇ ਵੱਡੇ ਪੱਧਰ ਤੇ ਰਜਿਸਟਰੇਸ਼ਨ ਦਾ ਕੰਮ ਚੱਲ ਰਿਹਾ ਹੈ ਸ਼ਹਿਰ ਦੇ ਨਾਲ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਜਿਸ ਦਾ ਕੰਮ ਪ੍ਰਗਟ ਅਧੀਨ ਹੈ, ਇਸੇ ਤਰ੍ਹਾਂ 50 ਲੱਖ ਰੁਪਏ ਦੀ ਲਾਗਤ ਦੇ ਨਾਲ ਹੈਲਥ ਹੈਲਥਲੈਸ ਸੈਂਟਰ ਜਲਦ ਹੀ ਬਣਨ ਜਾ ਰਿਹਾ ਹੈ ਜਿਸ ਦੇ ਟੈਂਡਰ ਹੋ ਚੁੱਕੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਅੱਗੇ ਦੱਸਿਆ ਕਿ 5 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਜਲਦੀ ਜਾਰੀ ਕੀਤੀ ਜਾ ਰਹੀ ਹੈ