Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਕੈਂਪਸ ਐਂਬੈਸਡਰ ਨਿਯੁਕਤ ਕਰਕੇ ਨੌਜਵਾਨਾਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਨਾਲ ਜੋੜਨ ਦੇ ਨਿਰਦੇਸ਼

July 06, 2026 09:50 PM
Rozana Sehaj times

 

ਨਵਾਂਸ਼ਹਿਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਜ਼ਿਲ੍ਹੇ ਦੇ ਸਵੀਪ ਨੋਡਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਕਾਲਜਾਂ ਅਤੇ ਤਕਨੀਕੀ ਵਿਦਿਅਕ ਸੰਸਥਾਵਾਂ ਵਿੱਚ ਸਵੀਪ ਗਤੀਵਿਧੀਆਂ ਯੋਜਨਾਬੱਧ ਅਤੇ ਸਮਾਂਬੱਧ ਢੰਗ ਨਾਲ ਕਰਵਾਈਆਂ ਜਾਣ ਤਾਂ ਜੋ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਐੱਸ.ਆਈ.ਆਰ.-2026 ਸਬੰਧੀ ਸਾਰੇ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰੇ ਕੀਤੇ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸ.ਆਈ.ਆਰ. ਦਾ ਉਦੇਸ਼ ਕਿਸੇ ਯੋਗ ਵੋਟਰ ਨੂੰ ਵਾਂਝਾ ਰੱਖਣਾ ਨਹੀਂ, ਸਗੋਂ ਵੋਟਰ ਸੂਚੀਆਂ ਵਿੱਚ ਮੌਜੂਦ ਤਰੁੱਟੀਆਂ ਨੂੰ ਦੂਰ ਕਰਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਪਾਰਦਰਸ਼ੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 1950, ਜ਼ਿਲ੍ਹਾ ਪੱਧਰੀ ਹੈਲਪ ਡੈਸਕ 'ਤੇ ਸੰਪਰਕ ਕਰ ਸਕਦਾ ਹੈ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ