Thursday, April 18, 2024
BREAKING NEWS
ਸ਼ੰਭੂ ਰੇਲਵੇ ਸਟੇਸ਼ਨ 'ਤੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ ਕਿਸਾਨਮੰਦਿਰ ਮਾਈਸਰ ਵਿਖੇ ਪ੍ਰਵਾਸੀ ਭਲਾਈ ਮੰਚ ਵੱਲੋਂ ਠੰਡੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ ਸ਼ਿਵ ਕੁਟੀ ਮੰਦਰ ਸੁਨਾਮ ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ ਲੋਕਤੰਤਰ ਪ੍ਰਣਾਲੀ ਵਿਚ ਹੈ ਜਨਤਾ ਸੱਭ ਤੋਂ ਉੱਪਰ, ਇਕ-ਇਕ ਵੋਟ ਦਾ ਹੈ ਬਹੁਤ ਮਹਤੱਵ :ਅਨੁਰਾਗ ਅਗਰਵਾਲਹਰਿਆਣਾ ਦੇ ਰਾਜਪਾਲ ਨੇ ਰਾਮਨਵਮੀ ਮੌਕੇ ਮੰਦਿਰ ਵਿਚ ਕੀਤੀ ਪੂਜਾਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

Malwa

ਸਿੱਖਿਆ ਅਧਿਕਾਰੀਆਂ ਵੱਲੋਂ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਖਿਡਾਰਨਾਂ ਨਕਦ ਰਾਸ਼ੀ ਨਾਲ ਸਨਮਾਨਿਤ

July 02, 2021 02:20 PM
SehajTimes
ਬਰਨਾਲਾ : ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਤਰੀਕੇ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਆਨਲਾਈਨ ਤਰੀਕੇ ਖੇਡ ਗਤੀਵਿਧੀਆਂ ਵੀ ਜਾਰੀ ਰੱਖੀਆਂ ਜਾ ਰਹੀਆਂ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਰਸਮੀ ਤੌਰ 'ਤੇ ਜੇਲ ਤੋਂ ਰਿਹਾਅ

 

ਜਿਲੇ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀਆਂ ਖੇਡ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਹਰਕੰਵਲਜੀਤ ਕੌਰ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਛੇਵੀਂ ਤੋਂ ਦਸਵੀਂ ਜਮਾਤਾਂ ਤੱਕ ਦੀਆਂ ਵਿਦਿਆਰਥਣਾਂ ਦੇ ਮਿਡਲ ਅਤੇ ਹਾਈ ਦੋ ਗਰੁੱਪਾਂ ਵਿੱਚ ਆਨਲਾਈਨ ਰੱਸੀ ਟੱਪਣ ਮੁਕਾਬਲੇ ਕਰਵਾਏ ਗਏ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਮਿਡਲ ਗਰੁੱਪ ਵਿੱਚ ਅਤੇ ਨੌਵੀਂ ਅਤੇ ਦਸਵੀਂ ਜਮਾਤਾਂ ਦੀਆਂ ਵਿਦਿਆਰਥਣਾਂ ਦੇ ਹਾਈ ਗਰੁੱਪ ਵਿੱਚ ਸਕੂਲ,ਜੋਨ ਅਤੇ ਜਿਲਾ ਪੱਧਰ ਦੇ ਮੁਕਾਬਲੇ ਕਰਵਾਏ ਗਏ।ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ‘ਚ ਵਿਦਿਆਰਥਣਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫਸਲ ’ਤੇ ਬਿਮਾਰੀ ਦਾ ਹਮਲਾ ਦਿਸਣ ’ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਕਿਸਾਨ: ਕੈਂਥ

 

ਸਿੱਖਿਆ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਸ ਤਰਾਂ ਦੇ ਮੁਕਾਬਲੇ ਪ੍ਰਾਇਮਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਵੀ ਕਰਵਾਏ ਜਾਣਗੇ। ਸਿਮਰਦੀਪ ਸਿੰਘ ਜਿਲਾ ਮੈਂਟਰ ਖੇਡਾਂ ਨੇ ਦੱਸਿਆ ਕਿ ਬਲਾਕ ਮੈਂਟਰ ਖੇਡਾਂ ਅਤੇ ਸਰੀਰਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਸਮੇਤ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕਰਵਾਏ ਇਹਨਾਂ ਮੁਕਾਬਲਿਆਂ ਵਿੱਚੋਂ ਮਿਡਲ ਗਰੁੱਪ ਵਿੱਚੋਂ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਦੀ ਮਨਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖ਼ਤਗੜ੍ਹ ਦੀ ਵਿਦਿਆਰਥਣ ਹਰਜੋਤ ਕੌਰ,ਸਰਕਾਰੀ ਹਾਈ ਸਕੂਲ ਪੱਖੋਕੇ ਦੀ ਵਿਦਿਆਰਥਣ ਸਿਮਰਨ ਕੌਰ,ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਵਿਦਿਆਰਥਣ ਵੀਰਪਾਲ ਕੌਰ ਸਮੇਤ ਤਿੰਨ ਵਿਦਿਆਰਥਣਾਂ ਤੀਜੇ ਸਥਾਨ ‘ਤੇ ਰਹੀਆਂ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਨਹੀਂ ਰੁਕ ਰਹੀਆਂ ਡਰੋਨ ਗਤੀਵਿਧੀਆਂ, ਪੜ੍ਹੋ ਪੂਰੀ ਖ਼ਬਰ

 

ਇਸੇ ਤਰਾਂ ਹਾਈ ਗਰੁੱਪ ਦੇ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖ਼ਤਗੜ੍ਹ ਦੀ ਵਿਦਿਆਰਥਣ ਨਵਪ੍ਰੀਤ ਕੌਰ ਪਹਿਲੇ,ਸਰਕਾਰੀ ਹਾਈ ਸਕੂਲ ਨਾਈਵਾਲਾ ਦੀ ਵਿਦਿਆਰਥਣ ਬਲਜਿੰਦਰ ਕੌਰ ਦੂਜੇ ਅਤੇ ਸਰਕਾਰੀ ਹਾਈ ਸਕੂਲ ਨਾਈਵਾਲਾ ਦੀ ਹੀ ਵਿਦਿਆਰਥਣ ਬੇਅੰਤ ਕੌਰ ਤੀਜੇ ਸਥਾਨ ‘ਤੇ ਰਹੀ।ਦੋਵੇਂ ਗਰੁੱਪਾਂ ਦੀਆਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜਿਲਾ ਸਿੱਖਿਆ ਅਧਿਕਾਰੀਆਂ ਵੱਲੋਂ ਕ੍ਰਮਵਾਰ 3100,2100 ਅਤੇ 1100 ਰੁਪਏ ਦੀ ਨਕਦ ਰਾਸ਼ੀ,ਸਰਟੀਫਿਕੇਟ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.ਰਵਿੰਦਰਪਾਲ ਪਿ੍ਰੰਸੀਪਲ ਸਟੇਟ ਅਵਾਰਡੀ,ਸੁਰੇਸ਼ਟਾ ਰਾਣੀ ਹੈਡਮਿਸਟਰੈਸ,ਕਮਲਦੀਪ ਸਿੰਘ ਹੈਡਮਾਸਟਰ, ਕਮਲਦੀਪ ਜਿਲਾ ਮੈਂਟਰ ਗਣਿਤ,ਰਾਜੇਸ਼ ਕੁਮਾਰ ਹੈਡਮਾਸਟਰ ਡੀ.ਐਸ.ਐਮ,ਬਿੰਦਰ ਸਿੰਘ ਖੁੱਡੀ ਕਲਾਂ ਜਿਲਾ ਮੀਡੀਆ ਕੋਆਰਡੀਨੇਟਰ, ਅਵਤਾਰ ਸਿੰਘ, ਲਿਵਲੀਨ ਸਿੰਘ, ਮੱਲ ਸਿੰਘ, ਜਸਵਿੰਦਰ ਸਿੰਘ ਅਤੇ ਬਲਜਿੰਦਰ ਕੌਰ ਸਮੇਤ ਜੇਤੂ ਵਿਦਿਆਰਥਣਾਂ ਦੇ ਗਾਈਡ ਅਧਿਆਪਕ ਵੀ ਹਾਜਰ ਸਨ।

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Malwa

ਸ਼ੰਭੂ ਰੇਲਵੇ ਸਟੇਸ਼ਨ 'ਤੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ ਕਿਸਾਨ

ਮੰਦਿਰ ਮਾਈਸਰ ਵਿਖੇ ਪ੍ਰਵਾਸੀ ਭਲਾਈ ਮੰਚ ਵੱਲੋਂ ਠੰਡੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ

ਸ਼ਿਵ ਕੁਟੀ ਮੰਦਰ ਸੁਨਾਮ ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ 

ਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ

ਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣ

ਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤੀਮਾ ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਈ ਔਰਤਾਂ ਦੀ ਮੈਰਾਥਨ ਚ ਵੱਡੀ ਗਿਣਤੀ ਚ ਮਹਿਲਾ ਵੋਟਰਾਂ ਨੇ ਲਿਆ ਭਾਗ

ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ