Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਮੀਟਿੰਗ ਹੋਈ

July 06, 2026 10:00 PM
Rozana Sehaj times
ਖਨੌਰੀ :  ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇੱਕ ਮੀਟਿੰਗ ਨੇੜਲੇ ਪਿੰਡ ਬਿਸ਼ਨਪੁਰਾ ਖੋਖਰ ਵਿਖੇ ਹੋਈ ਜਿਸ ਵਿੱਚ ਜਿਥੇ ਵੱਡੀ ਗਿਣਤੀ ਵਿਚ ਪੂਰੇ ਮੰਡਲ ਖਨੌਰੀ ਤੋਂ ਭਾਜਪਾ ਵਰਕਰਾਂ ਨੇ ਸ਼ਿਰਕਤ ਕੀਤੀ ਉੱਥੇ ਵਿਸ਼ੇਸ਼ ਤੌਰ ਪਿੰਡ ਵਾਲਿਆਂ ਨੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਬਹੁਤ ਹੀ ਮਾਣ ਸਤਿਕਾਰ  ਕੀਤਾ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ। ਭਾਰਤੀ ਜਨਤਾ ਪਾਰਟੀ ਦੇ  ਮੰਡਲ ਜਨਰਲ ਸਕੱਤਰ ਰਿਸ਼ੀਪਾਲ ਸ਼ਰਮਾ ਤੇ ਰਿਸ਼ੀਪਲ ਖਟਕੜ ਨੇ ਬਿਸ਼ਨਪੂਰਾ ਖੋਖਰ ਦੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ  ਸਵਾਗਤ ਵੀ ਕੀਤਾ। ਭਾਜਪਾ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਬਲਜੀਤ ਸਿੰਘ ਬੋਪੁਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਅਤੇ ਵਰਕਰ ਸਾਥੀਆਂ ਨੇ ਆਪਣੇ ਆਪਣੇ ਵਿਚਾਰ ਰੱਖੇ ਅਤੇ ਪਾਰਟੀ ਲਈ ਦਿਨ ਰਾਤ ਕੰਮ ਕਰਨ ਲਈ ਪ੍ਰੇਰਤ ਕੀਤਾ। ਇਸ ਮੌਕੇ ਕੁਝ ਬੂਥ ਪ੍ਰਧਾਨਾਂ ਦੀ ਨਿਯੁਕਤੀਆਂ ਵੀ ਕੀਤੀਆਂ ਗਈਆਂ ਜਿਸ ਵਿੱਚ ਮੱਖਣ ਸਿੰਘ ਨੂੰ 171 ਨੰਬਰ ਪਿੰਡ ਬਿਸ਼ਨਪੁਰ ਖੋਖਰ ਅਤੇ ਭਲਵਿੰਦਰ ਸਿੰਘ 172 ਨੰਬਰ ਪਿੰਡ ਹਰੀਗੜ ਗੇਹਲਾਂ ਬੂਥਾਂ ਦੇ ਪ੍ਰਧਾਨ ਲਗਾਏ ਗਏ  ਅਤੇ ਉਹਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਆਗੂਆਂ ਵੱਲੋਂ ਇਹਨਾਂ ਸਾਰਿਆਂ ਨੂੰ 2027 ਦੇ ਰਹੇ ਇਲੈਕਸ਼ਨਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਤ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਨਿਰੋਲ ਸਰਕਾਰ ਪੰਜਾਬ ਵਿੱਚ ਬਣ ਸਕੇ। ਇਸ ਮੌਕੇ ਰਿਸੀਪਾਲ ਸ਼ਰਮਾ, ਰਿਸ਼ੀਪਾਲ ਖਟਕੜ ਜਨਰਲ ਸਕੱਤਰ, ਜਗਜੀਤ ਸਿੰਘ ਗੋਠਵਾਲ ਮੰਡਲ ਵਾਈਸ ਪ੍ਰਧਾਨ, ਬਲਜੀਤ ਸਿੰਘ ਬੋਪੁਰ ਜਿਲਾ ਵਾਇਸ ਪ੍ਰਧਾਨ,  ਮੋਹਨ ਸਿੰਘ ਮੰਡਲ ਪ੍ਰਧਾਨ ਮੂਣਕ, ਲਖਵਿੰਦਰ ਸਿੰਘ ਲੱਖਾ,  ਸੁਸ਼ੀਲ ਕੁਮਾਰ ਫੌਜੀ, ਜਸਪ੍ਰੀਤ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਮੱਖਣ ਸਿੰਘ, ਲਵਪ੍ਰੀਤ ਸਿੰਘ, ਜੱਸਾ ਸਿੰਘ, ਗੁਰਧਿਆਨ ਸਿੰਘ, ਮੋੜ ਸਿੰਘ, ਜਗਸੀਰ ਸਿੰਘ ਦੇ ਇਲਾਵਾ ਹੋਰ ਵੀ ਬਹੁਤ ਸਾਰੇ ਭਾਰਤੀ ਜਨਤਾ ਪਾਰਟੀ ਦੀ ਸਮਰਥਕ ਅਤੇ ਵਰਕਰ ਸਾਥੀ ਹਾਜ਼ਰ ਸਨ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ