Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖਿਲਾਫ ਕਿਸਾਨਾਂ-ਮਜ਼ਦੂਰਾਂ ਵਲੋਂ 10 ਅਗਸਤ ਨੂੰ ਹੋਵੇਗਾ ‘ਜੇਲ੍ਹ ਭਰੋ’ ਅੰਦੋਲਨ

July 06, 2026 10:05 PM
Rozana Sehaj times
 
ਦੇਵੀਗੜ੍ਹ : ਕੁਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਇੱਕ ਸਾਂਝੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖਿਲਾਫ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਧਰਮਪਾਲ ਸਿੰਘ ਸੀਲ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਬਲਜੀਤ ਸਿੰਘ ਗਰੇਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ। ਇਸ ਮੌਕੇ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਰਾਮੇਸ਼ ਅਜ਼ਾਦ ਨੇ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਹਨਾਂ ਕਿਹਾ ਕਿ 10  ਅਗਸਤ ਨੂੰ ਦੇਸ਼ ਭਰ ਵਿੱਚ ’ਜੇਲ੍ਹ ਭਰੋ’ ਅੰਦੋਲਨ ਰਾਹੀਂ ਅਸੀਂ ਸਰਕਾਰ ਨੂੰ ਆਪਣੀ ਤਾਕਤ ਦਿਖਾਵਾਂਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ 6 ਤੋਂ 10  ਜੁਲਾਈ ਤੱਕ ਐਸ.ਡੀ.ਐਮ., ਤਹਿਸੀਲਦਾਰਾਂ ਰਾਹੀਂ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਮੰਗ ਪੱਤਰ ਭੇਜੇ ਜਾਣਗੇ। 22 ਜੁਲਾਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦੁਪਹਿਰ 12 ਤੋਂ 3 ਵਜੇ ਤੱਕ ਟੋਲ ਪਲਾਜ਼ੇ ਫਰੀ ਕਰਵਾਏ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। 10 ਅਗਸਤ ‘ਜੇਲ੍ਹ ਭਰੋ’ ਅੰਦੋਲਨ ਤਹਿਤ ਸਰਕਾਰ ਨੂੰ ਘੇਰਿਆ ਜਾਵੇਗਾ। ਇਸ ਮੌਕੇ ਕਾਮਰੇਡ ਬਲਦੇਵ ਸਿੰਘ ਲਤਾਲਾ, ਗੁਰਦਰਸ਼ਨ ਸਿੰਘ ਖਾਸਪੁਰ, ਸੁੱਚਾ ਸਿੰਘ,ਜਗੀਰ ਸਿੰਘ ਹੇਮਲਾ, ਮੋਹਨ ਸਿੰਘ ਸੋਢੀ, ਡਾ. ਵਿਜੇ ਪਾਲ, ਜਗਪਾਲ ਸਿੰਘ, ਅਜੈਬ ਸਿੰਘ, ਗੁਰਬਖਸ਼ ਸਿੰਘ, ਗੁਰਮੀਤ ਸਿੰਘ ਅਤੇ ਕਾਕਾ ਸਿੰਘ ਹਾਜ਼ਰ ਸਨ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ