Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਗੋਡਿਆਂ ਦੀਆਂ ਦਰਦਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਮੇਂ ਸਿਰ ਇਲਾਜ ਨਾਲ ਅਪਰੇਸ਼ਨ ਤੋਂ ਬਚਿਆ ਜਾ ਸਕਦਾ : ਡਾ. ਵਾਰੀਆ

July 06, 2026 10:13 PM
Rozana Sehaj times

ਬੰਗਾ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਮਾਹਿਰ  ਡਾ. ਪਰਮਿੰਦਰ ਸਿੰਘ ਵਾਰੀਆ ਐੱਮ.ਐੱਸ. (ਆਰਥੋਪੀਡਿਕਸ) ਨੇ ਕਿਹਾ ਹੈ ਕਿ ਗੋਡਿਆਂ ਦੇ ਦਰਦਾਂ ਨੂੰ ਕਦੇ ਵੀ ਆਮ ਸਮੱਸਿਆ ਸਮਝ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਸਮੇਂ ਸਿਰ ਸਹੀ ਜਾਂਚ ਅਤੇ ਮਾਹਿਰ ਇਲਾਜ ਨਾਲ ਨਾ ਸਿਰਫ਼ ਦਰਦ ਤੋਂ ਰਾਹਤ ਮਿਲ ਸਕਦੀ ਹੈ, ਸਗੋਂ ਭਵਿੱਖ ਵਿੱਚ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਅਤੇ ਵੱਡੇ ਆਪ੍ਰੇਸ਼ਨਾਂ ਤੋਂ ਵੀ ਬਚਾਅ ਸੰਭਵ ਹੈ। ਡਾ. ਪਰਮਿੰਦਰ ਸਿੰਘ ਵਾਰੀਆ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਗੋਡਿਆਂ ਦੇ ਦਰਦ ਦੀ ਸਮੱਸਿਆ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ, ਬਲਕਿ ਨੌਜਵਾਨਾਂ ਵਿੱਚ ਵੀ ਇਹ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧਦਾ ਸਰੀਰਕ ਭਾਰ, ਪੁਰਾਣੀਆਂ ਸੱਟਾਂ, ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਘਾਟ, ਗਠੀਆ, ਜੋੜਾਂ ਦਾ ਘਿਸਣਾ ਅਤੇ ਬੈਠਣ ਵਾਲੀ ਜੀਵਨ ਸ਼ੈਲੀ ਇਸ ਦੇ ਮੁੱਖ ਕਾਰਨ ਹਨ। ਅੰਤ ਵਿੱਚ ਡਾ. ਵਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੋਡਿਆਂ ਦੇ ਦਰਦ ਜਾਂ ਤੁਰਨ-ਫਿਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਹੋਵੇ ਤਾਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਅਤੇ ਸਹੀ ਇਲਾਜ ਨਾਲ ਬਿਮਾਰੀ ਨੂੰ ਸ਼ੁਰੂਆਤੀ ਪੜਾਅ ਵਿੱਚ ਹੀ ਕਾਬੂ ਕੀਤਾ ਜਾ ਸਕਦਾ ਹੈ ਅਤੇ ਗੋਡਿਆਂ ਨੂੰ ਹੋਰ ਖਰਾਬ ਹੋਣ ਤੋਂ ਬਚਾਇਆ ਜਾ ਸਕਦਾ ਹੈ।

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ