ਕੋਟਕਪੂਰਾ : ਪੀਬੀਜੀ ਵੈਲਫੇਅਰ ਕਲੱਬ ਵੱਲੋਂ ਫ਼ਰੀਦਕੋਟ ਰੋਡ 'ਤੇ ਸਥਿਤ ਸੰਗਮ ਪੈਲੇਸ ਵਿੱਚ 'ਮੇਲਾ ਖ਼ੂਨ ਦਾਨੀਆਂ ਦਾ' ਤਹਿਤ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ।ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਵੱਡੀ ਗਿਣਤੀ ਵਿੱਚ ਖ਼ੂਨਦਾਨੀ ਪਹੁੰਚੇ ਅਤੇ ਕੁੱਲ 1875 ਯੂਨਿਟ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਸਮਾਜਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਭਾਈ ਮੱਖਣ ਸਿੰਘ ਖਾਲਸਾ ਸਿਬੀਆਂ ਵਾਲੇ ਨੂੰ ਮਨੁੱਖਤਾ ਦੀ ਨਿਰਸਵਾਰਥ ਸੇਵਾ ਲਈ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ।