Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੰਤਰੀ ਅਮਨ ਅਰੋੜਾ ਦੀ ਕੋਠੀ ਨੇੜੇ ਗਰਜੇ ਮੁਲਾਜ਼ਮ ਤੇ ਪੈਨਸ਼ਨਰ

July 07, 2026 03:18 PM
ਦਰਸ਼ਨ ਸਿੰਘ ਚੌਹਾਨ

ਮੁੱਖ ਮੰਤਰੀ ਦੇ ਨਾਮ ਸੌਂਪਿਆ ਚੇਤਾਵਨੀ ਪੱਤਰ 

ਸੁਨਾਮ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਮੰਗਲਵਾਰ ਨੂੰ ਸੁਨਾਮ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਰੋਹ ਭਰਪੂਰ ਧਰਨਾ ਦੇਕੇ ਮੁੱਖ ਮੰਤਰੀ ਦੇ ਨਾਮ ਚੇਤਾਵਨੀ ਪੱਤਰ ਸੁਨਾਮ ਦੇ ਤਹਿਸੀਲਦਾਰ ਅੰਮ੍ਰਿਤਬੀਰ ਸਿੰਘ ਸੌਂਪਿਆ।ਹੁੰਮਸ ਭਰੀ ਗਰਮੀ ਦੇ ਬਾਵਜੂਦ ਧਰਨਾਕਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਰਾਜ ਕੁਮਾਰ ਅਰੋੜਾ, ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਜੀਤ ਸਿੰਘ ਬੰਗਾ, ਪਵਨ ਕੁਮਾਰ ਸ਼ਰਮਾ, ਸੁਰਿੰਦਰ ਸਿੰਘ ਸੁਨਾਮ, ਪ੍ਰੇਮ ਅਗਰਵਾਲ, ਗੁਰਪ੍ਰੀਤ ਸਿੰਘ ਮੰਗਵਾਲ, ਅਵਤਾਰ ਸਿੰਘ ਗੰਢੂਆਂ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਦਾਤਾ ਨਮੋਲ, ਚੇਤ ਰਾਮ ਢਿੱਲੋਂ, ਹਰਿੰਦਰ ਸਿੰਘ, ਥਾਣੇਦਾਰ ਦਰਸ਼ਨ ਸਿੰਘ ਭਰੂਰ, ਆਸ਼ਾ ਸਿੰਘ ਰਾਏ ਅਤੇ ਥਾਣੇਦਾਰ ਓਮ ਪ੍ਰਕਾਸ਼ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਝੰਡੇ ਹੇਠ ਇੱਕਠੇ ਹੋਏ ਮੁਲਾਜ਼ਮ ਅਤੇ ਪੈਨਸ਼ਨਰਜ਼ ਸਰਕਾਰ ਨੂੰ ਘੇਰਨ ਲਈ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ਨਾਮ ਚੇਤਾਵਨੀ ਪੱਤਰ ਦੇ ਰਹੇ ਹਨ ਲੇਕਿਨ ਸੂਬੇ ਦੀ ਸਰਕਾਰ ਵੱਲੋਂ ਪੰਜਾਬ ਦੇ ਲਗਭਗ 7 ਲੱਖ ਸਰਕਾਰੀ ਅਤੇ ਅਰਧ-ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਮੰਤਰੀਆਂ ਦੀਆਂ ਸਬ-ਕਮੇਟੀਆਂ ਵੱਲੋਂ ਕੀਤੇ ਗਏ ਵਾਅਦੇ ਅਤੇ ਸਮਝੌਤੇ ਪੂਰੇ ਨਹੀਂ ਕੀਤੇ ਗਏ। ਮੁਲਾਜ਼ਮਾਂ ਵੱਲੋਂ ਲੰਬੇ ਸੰਘਰਸ਼ਾਂ ਸਦਕਾ ਪ੍ਰਾਪਤ ਕੀਤੇ ਹੱਕਾਂ ਨੂੰ ਵੀ ਇੱਕ-ਇੱਕ ਕਰਕੇ ਖੋਹਿਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਸਮੂਹ ਜਥੇਬੰਦੀਆਂ ਵੱਲੋਂ ਮਿਲਕੇ 17 ਜੁਲਾਈ 2026 ਨੂੰ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਇਕ ਵਿਸ਼ਾਲ "ਮਹਾਂ ਰੈਲੀ" ਅਤੇ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜੇਕਰ ਦੁਵੱਲੀ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਨਾ ਕੱਢਿਆ ਗਿਆ, ਤਾਂ ਪੂਰੇ ਪੰਜਾਬ ਅੰਦਰ ਆਮ ਹੜਤਾਲ ਕਰਕੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਕੰਮ-ਕਾਰ ਮੁਕੰਮਲ ਤੌਰ 'ਤੇ ਠੱਪ ਕਰ ਦਿੱਤੇ ਜਾਣਗੇ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ