Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪ੍ਰਸ਼ਾਸਨ ਅਤੇ ਪਰਿਵਾਰ ਵਿਚਕਾਰ ਸਮਝੌਤੇ ਮਗਰੋਂ ਮ੍ਰਿਤਕ ਦਾ ਅੰਤਿਮ ਸਸਕਾਰ

July 07, 2026 06:01 PM
Rozana Sehaj times
ਪਾਤੜਾਂ : ਲੁਧਿਆਣਾ ਦੀ ਜੇਲ ਵਿੱਚ ਬੰਦ ਪਿੰਡ ਸ਼ੁਤਰਾਣਾ ਦੇ ਗੁਰਸਿੱਖ ਨੌਜਵਾਨ ਦੀ ਭੇਦ ਭਰੀ ਹਾਲਤ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਦੇ ਬੱਸ ਸਟੈਂਡ ਉੱਤੇ ਲਾਸ਼ ਰੱਖ ਕੇ ਦਿੱਤੇ ਜਾ ਰਹੇ ਧਰਨੇ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਜਨਤਕ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਕਾਰ ਆਖਰ ਸਮਝੌਤਾ ਹੋ ਜਾਣ ਮਗਰੋਂ ਸੋਮਵਾਰ ਦੇਰ ਸ਼ਾਮ ਆਵਾਜਾਈ ਬਹਾਲ ਹੋ ਗਈ। ਨੈਸ਼ਨਲ ਹਾਈਵੇ ਤੇ ਆਵਾਜਾਈ ਬਹਾਲ ਹੋਣ ਨਾਲ ਪ੍ਰਸ਼ਾਸਨ ਨੂੰ ਜਿੱਥੇ ਸੁੱਖ ਦਾ ਸਾਹ ਆਇਆ। ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ ਅਤੇ ਡੀਐਸਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਨੇ ਧਰਨਾ ਸਥਾਨ ਉਤੇ ਪਹੁੰਚ ਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੂੰ  ਬਿਆਨਾਂ ਦੇ ਆਧਾਰ ਉੱਤੇ ਕਥਿਤ ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਕਰਨ  ਅਤੇ ਮ੍ਰਿਤਕ ਦੇ ਵਾਰਸਾਂ ਨੂੰ ਤਿੰਨ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਦਿੱਤੇ ਗਏ ਭਰੋਸੇ ਉਪਰੰਤ ਬੀਤੀ ਦੇਰ ਸ਼ਾਮ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਹਾਜ਼ਰੀ ਵਿੱਚ ਮ੍ਰਿਤਕ ਦੀ ਲਾਸ਼ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।
                   ਜਾਣਕਾਰੀ ਦਿੰਦਿਆ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਮਾਜ ਸੇਵੀ ਆਗੂ ਪਲਵਿੰਦਰ ਕੌਰ ਹਰਿਆਊ, ਸਰਪੰਚ ਸੁਰੇਸ਼ ਕੁਮਾਰ ਸ਼ੁਤਰਾਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਦਰਸ਼ਨ ਸਿੰਘ ਮੈਣ ਅਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਘੱਗਾ ਨੇ ਦੱਸਿਆ ਕਿ ਗਰੀਬ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਨਜਾਇਜ਼ ਕੁੱਟਮਾਰ ਕਰਨ ਕਰਕੇ ਉਸਦੀ ਮੌਤ ਹੋਈ ਹੈ। ਮਾਮਲੇ ਸਬੰਧੀ ਅਣਗਹਿਲੀ ਵਰਤਣ ਵਾਲੇ ਜੇਲ ਸਟਾਫ
 ਲੁਧਿਆਣਾ, ਨੌਜਵਾਨ ਨੂੰ ਗ੍ਰਿਫਤਾਰ ਕਰਨ ਵਾਲੇ ਏਐਸਆਈ ਅਤੇ ਸਬੰਧਤ ਲੜਕੀ ਦੇ ਪਰਿਵਾਰਿਕ ਮੈਂਬਰਾਂ ਖਿਲਾਫ ਐਫਆਈਆਰ ਦਰਜ ਕੀਤੇ ਜਾਣ ਮਗਰੋਂ ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ। ਉਨਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਪਰਿਵਾਰਿਕ ਮੈਂਬਰਾਂ ਤੇ ਜਨਤਕ ਜਥੇਬੰਦੀਆਂ ਨਾਲ ਕੀਤੇ ਗਏ ਸਮਝੌਤੇ ਨੂੰ ਇਨ ਬਿਨ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ