Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਉਮੰਗ ਵੈਲਫੇਅਰ ਫਾਊਂਡੇਸ਼ਨ ਨੇ ਮਨਾਈ 10ਵੀਂ ਵਰ੍ਹੇਗੰਢ, ਸਮਾਜ ਸੇਵੀ ਵਿਦਿਆਰਥੀਆਂ ਦਾ ਕੀਤਾ ਸਨਮਾਨ

July 07, 2026 06:40 PM
Rozana Sehaj times

ਪਟਿਆਲਾ : ਉਮੰਗ ਵੈਲਫੇਅਰ ਫਾਊਂਡੇਸ਼ਨ, ਪਟਿਆਲਾ ਵੱਲੋਂ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਡੀ.ਐੱਸ.ਪੀ ਅਤੇ ਅਰਵਿੰਦਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਸੰਸਥਾ ਦੀ 10ਵੀਂ ਵਰ੍ਹੇਗੰਢ ਭਾਸ਼ਾ ਵਿਭਾਗ, ਪਟਿਆਲਾ ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਈ ਗਈ, ਜਿਸ ਵਿੱਚ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਅਤੇ ਕੁੰਦਨ ਗੋਗੀਆ ਮੇਅਰ ਪਟਿਆਲਾ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਪੁੱਜੇ। ਸਮਾਗਮ ਵਿੱਚ ਪ੍ਰਧਾਨ ਵਲੋਂ ਸਮਾਜ ਸੇਵਾ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਅਤੇ ਲੋਕ ਭਲਾਈ ਲਈ ਸੰਸਥਾ ਵੱਲੋਂ ਪਿਛਲੇ ਦਸ ਸਾਲਾਂ ਦੌਰਾਨ ਕੀਤੇ ਗਏ ਯੋਗਦਾਨ ਨੂੰ ਭਾਸ਼ਣ ਰਾਹੀ ਸਾਂਝਾ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਭਵਿੱਖ ਵਿੱਚ ਵੀ ਸਮਾਜ ਸੇਵਾ ਨਾਲ ਜੁੜੇ ਰਹਿਣ ਅਤੇ ਆਪਣੇ ਗਿਆਨ ਅਤੇ ਯੋਗਤਾ ਨੂੰ ਲੋਕ ਭਲਾਈ ਲਈ ਵਰਤਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਪੀ.ਪੀ.ਐਸ,ਡੀ.ਐੱਸ.ਪੀ.ਅਤੇ ਪ੍ਰਧਾਨ ਅਰਵਿੰਦਰ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਸਾਂਝੇ ਰੂਪ ਵਿੱਚ ਕਿਹਾ ਕਿ ਉਮੰਗ ਵੈਲਫੇਅਰ ਫਾਊਂਡੇਸ਼ਨ ਨੇ ਪਿਛਲੇ ਦੱਸ  ਸਾਲਾਂ ਦੌਰਾਨ ਸਿੱਖਿਆ, ਖੂਨਦਾਨ ਕੈਂਪ, ਵਾਤਾਵਰਨ ਸੰਭਾਲ, ਸਮਾਜਿਕ ਜਾਗਰੂਕਤਾ, ਨੌਜਵਾਨਾਂ ਦੇ ਵਿਕਾਸ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮਕਸਦ ਸਿਰਫ਼ ਸਮਾਜ ਸੇਵਾ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਨਾ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ