ਸੁਨਾਮ : ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਦੀ ਅਗਵਾਈ ਹੇਠ ਸ਼੍ਰੀ ਕਲਿਆਣ ਗਊਸ਼ਾਲਾ ਵਿਖੇ ਗਊਆਂ ਨੂੰ ਹਰਾ ਚਾਰਾ ਪਾਕੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਭਾਜਪਾ ਮੰਡਲ ਸੁਨਾਮ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਨੇ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਵਿਚਾਰ ਨੌਜਵਾਨਾਂ ਲਈ ਪ੍ਰੇਰਨਾਦਾਇਕ ਸਨ। ਰਾਸ਼ਟਰਵਾਦ, ਅਖੰਡਤਾ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨਾਂ ਲਈ ਇੱਕ ਮਜ਼ਬੂਤ ਪ੍ਰੇਰਨਾ ਹੈ। ਉਨ੍ਹਾਂ ਦਾ ਜੀਵਨ ਰਾਸ਼ਟਰੀ ਸੇਵਾ ਅਤੇ ਮਜ਼ਬੂਤ ਦ੍ਰਿੜ ਇਰਾਦੇ ਦਾ ਪ੍ਰਤੀਕ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਵਿਚਾਰਾਂ ਨੂੰ ਜਨਤਾ ਤੱਕ ਲੈਕੇ ਜਾਣ ਦੀ ਲੋੜ ਹੈ ਤਾਂ ਜੋ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਨੌਜਵਾਨਾਂ ਨੂੰ ਬਚਾਇਆ ਜਾ ਸਕੇ। ਗਊਸ਼ਾਲਾ ਦੇ ਪ੍ਰਬੰਧਕਾਂ ਨੇ ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ ਨੂੰ ਸਨਮਾਨਿਤ ਕੀਤਾ।