ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ ਨਿਯਮਿਤ ਯੋਗ ਨਾਲ ਸਿਹਤ ਵਿੱਚ ਆ ਰਿਹਾ ਸੁਧਾਰ
July 07, 2026 07:27 PM

Rozana Sehaj times
ਪਟਿਆਲਾ : ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਸੈਂਟਰਲ ਬਲਾਕ ਪਾਰਕ, ਪੀ.ਐਨ.ਬੀ. ਬਲਾਕ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਦੀ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਇਸ ਦਾ ਨਿਰੀਖਣ ਕਰਦਿਆ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋਣ ਵਾਲੇ ਲੋਕ ਨਿਯਮਿਤ ਯੋਗ ਅਭਿਆਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਆ ਰਹੇ ਸਕਾਰਾਤਮਕ ਬਦਲਾਅ ਨੂੰ ਮਹਿਸੂਸ ਕਰ ਰਹੇ ਹਨ। ਯੋਗ ਟ੍ਰੇਨਰ ਕਾਜਲ ਰਾਣੀ ਨੇ ਦੱਸਿਆ ਕਿ ਅਜੋਕੇ ਰੁਝੇਵੇਂ ਭਰੇ ਜੀਵਨ, ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਤਣਾਅ ਕਾਰਨ ਕਈ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਕਰਨ ਨਾਲ ਇਕਾਗਰਤਾ ਵਧਦੀ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ, ਤਣਾਅ ਘਟਦਾ ਹੈ ਅਤੇ ਸਰੀਰ ਵਿੱਚ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਉਨ੍ਹਾਂ ਅਨੁਸਾਰ ਯੋਗ ਵਿਅਕਤੀ ਦੀ ਸਮੁੱਚੀ ਸ਼ਖ਼ਸੀਅਤ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਸੀ.ਐਮ. ਦੀ ਯੋਗਸ਼ਾਲਾ ਦੀ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਵਿੱਚ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ, ਉਹ 25 ਵਿਅਕਤੀਆਂ ਦਾ ਸਮੂਹ ਬਣਾਕੇ ਟੋਲ-ਫ੍ਰੀ ਨੰਬਰ 76694-00500 'ਤੇ ਮਿਸ ਕਾਲ ਦੇ ਸਕਦੇ ਹਨ ਜਾਂ https://cmdiyogshala.punjab.gov.in 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
Have something to say? Post your comment