Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Delhi

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ: ਹਰਮੀਤ ਸਿੰਘ ਕਾਲਕਾ

July 07, 2026 07:45 PM
Rozana Sehaj times
 
ਨਵੀਂ ਦਿੱਲੀ‌  :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਕਿ 28 ਜੁਲਾਈ ਨੂੰ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ ਮਨਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ  ਟੀਮ ਨਾਲ ਇੱਕ ਉੱਚ ਪੱਧਰੀ ਵਿਸ਼ੇਸ਼ ਮੀਟਿੰਗ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਦਿਲੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਸੀਨੀਅਰ ਆਗੂਆਂ ਤੇ ਮੈਂਬਰ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਮਾਗਮ ਦੀ ਹਰ ਛੋਟੀ-ਵੱਡੀ ਤਿਆਰੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 28 ਜੁਲਾਈ ਦਾ ਇਹ ਵਿਸ਼ੇਸ਼ ਸਮਾਗਮ ਦਿੱਲੀ ਦੇ ਪੰਥਕ ਅਤੇ ਰਾਜਨੀਤਿਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਲਿਖੇਗਾ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਲੋਕਾਂ ਵਿੱਚ ਵਧਦਾ ਮਾਣ-ਸਨਮਾਨ, ਏਕਤਾ ਅਤੇ  ਜਥੇਬੰਦਕ ਸ਼ਕਤੀ ਦਾ ਸ਼ਾਨਦਾਰ ਪ੍ਰਤੀਕ ਬਣੇਗਾ। ਸਰਦਾਰ ਕਾਲਕਾ ਨੇ ਸਮੂਹ ਸਿੱਖ ਸੰਗਤਾਂ, ਪੰਥਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਸਮਾਗਮ ਦਾ ਹਿੱਸਾ ਬਣਨ ਅਤੇ ਪੰਥਕ ਏਕਤਾ, ਸੇਵਾ ਅਤੇ ਸੰਕਲਪ ਦੇ ਇਸ ਵਿਸ਼ੇਸ਼ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ।
 
 

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ