Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦਫਤਰੀ ਕਰਮਚਾਰੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ, ਕਲਮ ਛੋੜ ਹੜਤਾਲ ਦੀ ਚੇਤਾਵਨੀ

July 07, 2026 07:55 PM
Rozana Sehaj times

 

ਮਾਲੇਰਕੋਟਲਾ  :  ਅੱਜ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਮੰਗਾਂ ਦੀ ਪੂਰਤੀ ਸਬੰਧੀ ਪੰਜਾਬ ਸਰਕਾਰ ਦੇ ਨਾਂ ਸ੍ਰੀ ਵਿਰਾਜ ਸਿ਼ਆਮਕਰਨ ਤਿੜਕੇ, ਆਈ.ਏ.ਐਸ., ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਦੇ ਪ੍ਰਧਾਨ ਸ. ਸ਼ਰਨਵੀਰ ਸਿੰਘ ਅਤੇ ਜਨਰਲ ਸਕੱਤਰ ਸ੍ਰੀ ਦਿਲਜਾਨ ਅਲੀ ਨੇ ਦੱਸਿਆ ਕਿ ਮੰਗ ਪੱਤਰ ਵਿਚ ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ 9 ਜੁਲਾਈ, 2026 ਤੋਂ 12 ਜੁਲਾਈ, 2026 ਤੱਕ ਕਲਮ ਛੋੜ ਹੜਤਾਲ ਸਬੰਧੀ ਸਰਕਾਰ ਨੂੰ ਚੇਤਾਵਨੀ ਨੋਟਿਸ ਦਿੱਤਾ ਗਿਆ ਹੈ।ਇਸ ਮੌਕੇ ਸ੍ਰੀ ਅੰਮ੍ਰਿਤਪਾਲ ਸਿੰਘ, ਸੁਪਰਡੰਟ, ਸ੍ਰੀ ਦਿਲਜਾਨ ਅਲੀ, ਜਨਰਲ ਸਕੱਤਰ, ਸ੍ਰੀ ਸੰਦੀਪ ਸਿੰਘ ਆਦਿ ਵੀ ਹਾਜ਼ਰ ਸਨ। ਮਿਤੀ 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪਹਿਲੇ ਕਰਮਚਾਰੀਆਂ ਦੀ ਤਰ੍ਹਾਂ ਬਣਦੀ ਮੁੱਢਲੀ ਤਨਖਾਹ ਦੇਣਾ, ਪੁਰਾਣੀ ਪੈਨਸ਼ਨ, ਏ.ਸੀ.ਪੀ. ਸਕੀਮ ਬਹਾਲ ਕਰਨ ਅਤੇ 18% ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਜੱਥੇਬੰਦੀ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਤੇ ਥਾਣਾ ਜੰਡਿਆਲਾ ਗੁਰੂ, ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਅਣਮਨੁੱਖੀ ਵਤੀਰਾ ਕਰਕੇ ਤਸ਼ੱਦਦ ਕਰਨ ਵਾਲੇ ਸਬੰਧਤ ਪੁਲਿਸ ਕਰਮੀਆਂ ਤੇ ਕਾਰਵਾਈ ਕਰਨਾ ਆਦਿਕ ਮੰਗਾਂ ਸਰਕਾਰ ਵੱਲ ਲੰਬੇ ਸਮੇਂ ਤੋਂ ਲੰਬਿਤ ਪਈਆਂ ਹਨ। ਵਿੱਤੀ ਕਮਿਸ਼ਨਰ (ਮਾਲ) ਨਾਲ ਮਿਤੀ 07-05-2026 ਅਤੇ ਫਿਰ ਮਾਲ ਮੰਤਰੀ ਪੰਜਾਬ ਨਾਲ ਮਿਤੀ 30-06-2026 ਨੂੰ ਹੋਈਆਂ ਮੀਟਿੰਗਾਂ ਵਿੱਚ ਕਿਸੇ ਮੰਗ ਦੀ ਪੂਰਤੀ ਨਹੀਂ ਹੋਈ ਜਿਸ ਦੇ ਰੋਸ ਵਜੋਂ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ ਸਾਰੇ ਆਗੂਆਂ ਦੇ ਆਏ ਵਿਚਾਰਾਂ ਦੇ ਮੱਦੇਨਜ਼ਰ ਫੈਸਲਾ ਲੈਂਦੇ ਹੋਏ ਸਰਕਾਰ ਨੂੰ ਨੋਟਿਸ ਭੇਜਦੇ ਹੋਏ ਮਿਤੀ 09-07-2026 ਤੋਂ 12-07-2026 ਤੱਕ ਕਲਮਛੋੜ/ਕੰਪਿਊਟਰ ਬੰਦ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਵਾਨੀ ਦਿੱਤੀ ਗਈ ਕਿ ਜੇਕਰ ਇਸ ਦੌਰਾਨ ਵੀ ਉਨਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਮਿਤੀ 12-07-2026 ਨੂੰ ਆਨਲਾਈਨ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਖਤ ਫੈਸਲੇ ਲਏ ਜਾਣਗੇ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ