Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

July 07, 2026 08:01 PM
Rozana Sehaj times


ਚੰਡੀਗੜ੍ਹ : 
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ। ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ