Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

July 07, 2026 08:10 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸਰਕਾਰੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਬਣਨ ਵਾਲੇ ਇਸ ਆਸ਼ਰਮ ਲਈ ਗਮਾਡਾ ਵੱਲੋਂ ਸੈਕਟਰ-78 ਵਿਖੇ 2.92 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਅਤੇ ਮਾਰਗਦਰਸ਼ਕ ਹਨ, ਅਤੇ ਜ਼ਿੰਦਗੀ ਦੇ ਇਸ ਪੜਾਅ 'ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫ਼ਰਜ਼ ਹੈ। ਸੂਬੇ ਦੇ ਮੁਖੀ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨੇ ਭਾਵੁਕ ਹੋ ਕੇ ਕਿਹਾ: "ਸਾਡੀ ਸਰਕਾਰ ਸਿਰਫ਼ ਇੱਟ-ਪੱਥਰ ਦੀਆਂ ਇਮਾਰਤਾਂ ਨਹੀਂ ਬਣਾ ਰਹੀ, ਸਗੋਂ ਇੱਕ ਅਜਿਹਾ 'ਸੁਰੱਖਿਅਤ ਘਰ' ਤਿਆਰ ਕਰ ਰਹੀ ਹੈ ਜਿੱਥੇ ਬੇਸਹਾਰਾ ਬਜ਼ੁਰਗਾਂ ਨੂੰ ਆਪਣਾਪਨ, ਮਾਣ-ਸਤਿਕਾਰ ਅਤੇ ਪਰਿਵਾਰ ਵਰਗਾ ਨਿੱਘ ਮਿਲ ਸਕੇ।ਮੁੱਖ ਮੰਤਰੀ ਦਾ ਸਪੱਸ਼ਟ ਪ੍ਰਣ ਹੈ ਕਿ ਪੰਜਾਬ ਦੇ ਕਿਸੇ ਵੀ ਬਜ਼ੁਰਗ ਨੂੰ ਉਮਰ ਦੇ ਇਸ ਪੜਾਅ 'ਤੇ ਇਕੱਲਾਪਣ ਜਾਂ ਲਾਚਾਰੀ ਦੇ ਹੰਝੂ ਨਾ ਬਹਾਉਣੇ ਪੈਣ, ਬਲਕਿ ਉਨ੍ਹਾਂ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਸਾਡਾ ਮੁੱਖ ਫ਼ਰਜ਼ ਹੈ। ਇਹ ਆਸ਼ਰਮ ਉਨ੍ਹਾਂ ਲਈ ਇੱਕ ਮਜ਼ਬੂਤ ਸਹਾਰਾ ਬਣੇਗਾ।" ਕੰਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਐਸਟੇਟ ਅਫਸਰ (ਪਲਾਟਸ), ਗਮਾਡਾ, ਪੂਡਾ ਭਵਨ, ਮੋਹਾਲੀ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਲਾਗੂ ਨਿਯਮਾਂ ਅਨੁਸਾਰ ਉਕਤ ਸਾਈਟ ਦਾ ਭੌਤਿਕ ਕਬਜ਼ਾ (Physical Possession) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਨੂੰ ਸੌਂਪਣ ਲਈ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਿਰਮਾਣ ਕਾਰਜ ਤੁਰੰਤ ਸ਼ੁਰੂ ਕੀਤਾ ਜਾ ਸਕੇ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ