Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

July 07, 2026 08:16 PM
Rozana Sehaj times
ਚੰਡੀਗੜ੍ਹ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ 'ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ। ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ 'ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ 'ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ। ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ, ਉਨ੍ਹਾਂ ਨੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਵੀ ਜੋੜਿਆ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।
 

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ