Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

National

ਇਸਲਾਮਾਬਾਦ ਵਿਚ ਭਾਰਤੀ ਸਫ਼ਾਰਤਖ਼ਾਨੇ ਉਪਰ ਦਿਸਿਆ ਡਰੋਨ

July 02, 2021 05:17 PM
SehajTimes

ਨਵੀਂ ਦਿੱਲੀ : ਪਾਕਿਸਤਾਨ ਵਿਚ ਭਾਰਤੀ ਸਫ਼ਾਰਤਖ਼ਾਨੇ ਦੀ ਇਮਾਰਤ ਦੇ ਉਪਰ ਬੀਤੇ ਹਫ਼ਤੇ ਇਕ ਡਰੋਨ ਵੇਖਿਆ ਗਿਆ ਸੀ ਜਿਸ ਕਾਰਨ ਸੁਰੱਖਿਆ ਸਬੰਧੀ ਦੂਤ ਘਰ ਵਿਚ ਭਾਜੜ ਮਚ ਗਈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਸ਼ੁਕਰਵਾਰ ਨੂੰ ਇਹ ਦਸਿਆ। ਭਾਰਤੀ ਸਫ਼ਾਰਤਖ਼ਾਨੇ ਦੇ ਪਾਕਿਸਤਾਨੀ ਅਧਿਕਾਰੀਆਂ ਨੂੰ ਇਸ ਤੋਂ ਜਾਣੂੰ ਕਰਾਇਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਡਰੋਨ ਪਿਛਲੇ ਹਫ਼ਤੇ ਵੇਖਿਆ ਗਿਆ। ਘਟਨਾ ਬਾਰੇ ਕੋਈ ਅਧਿਕਾਰਤ ਟਿਪਣੀ ਹਾਲੇ ਤਕ ਨਹੀਂ ਆਈ। ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦ ਜੰਮੂ ਹਵਾਈ ਫ਼ੌਜ ਸਟੇਸ਼ਨ ’ਤੇ 27 ਜੂਨ ਨੂੰ ਵਿਸਫੋਟਕਾਂ ਨਾਲ ਲੱਦੇ ਡਰੋਨ ਨਾਲ ਹਮਲਾ ਕੀਤਾ ਗਿਆ ਸੀ। ਜੰਮੂ ਵਿਚ ਡਰੋਨ ਦਿਸਣ ਦੀਆਂ ਤਿੰਨ ਘਟਨਾਵਾਂ ਵਾਪਰੀਆਂ ਹਨ। ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਚ ਪਧਰੀ ਬੈਠਕ ਵੀ ਕੀਤੀ ਹੈ ਅਤੇ ਡਰੋਨ ਕਾਰਨ ਉਪਜੀ ਸਥਿਤੀ ਦੀ ਸਮੀਖਿਆ ਕੀਤੀ ਹੈ। ਕਿਹਾ ਗਿਆ ਹੈ ਕਿ ਵਾਦੀ ਵਿਚ ਡਰੋਨ ਨਾਲ ਪਹਿਲਾ ਅਤਿਵਾਦੀ ਹਮਲਾ ਕੀਤਾ ਗਿਆ ਜਿਸ ਕਾਰਨ ਸੁਰੱਖਿਆ ਏਜੰਸੀਆਂ ਕਾਫ਼ੀ ਚੌਕਸ ਹਨ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ਕੋਲ ਗੰਭੀਰ ਇਤਰਾਜ਼ ਪ੍ਰਗਟਾਇਆ ਹੈ। ਇਸ ਨੂੰ ਸੁਰੱਖਿਆ ਵਿਚ ਕੁਤਾਹੀ ਦਸਿਆ ਗਿਆ ਹੈ। 

Have something to say? Post your comment

 

More in National

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਮਨਰੇਗਾ ਮਜ਼ਦੂਰੀ ਲਈ ਤੋਹਫ਼ਾ

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਨੂੰ ਲੱਖਾਂ ਰੁਪਏ ਦਾ ਜੁਰਮਾਨਾ

ਗੰਗਾ ਨਗਰ ‘ਚ ਪੰਜਾਬ ਦੇ ਚਾਰ ਵਿਅਕਤੀਆਂ ਦੀ ਹਾਦਸੇ ‘ਚ ਗਈ ਜਾਨ

BJP ਵੱਲੋਂ ਉੱਤਰਾਖੰਡ ‘ਚ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਆਈਟੀ ਸੈਕਟਰ ‘ਚ ਕੰਮ ਕਰਨ ਵਾਲੇ 61 ਪ੍ਰਤੀਸ਼ਤ ਮੁਲਾਜ਼ਮ ਹਾਈ ਕੋਲੈਸਟ੍ਰੋਲ ਦੇ ਮਰੀਜ਼

ਅਯੁੱਧਿਆ ਰਾਮ ਮੰਦਰ ਕੰਪਲੈਕਸ ‘ਚ ਚੱਲੀ ਗੋਲੀ

ਹੁਣ ਸੈਟੇਲਾਈਟ ਲਾਂਚ ‘ਚ ਨਹੀ ਦਿਸੇਗਾ ਮਲਬੇ ਦਾ ਨਿਸ਼ਾਨ ISRO ਹੱਥ ਲੱਗੀ ਵੱਡੀ ਸਫਲਤਾ

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਰਕਾਰ ਦੀ ਨਾਅਹਿਲੀਅਤ : ਮਾਨ 

ਇੰਦੌਰ : ਮਹਾਕਾਲ ਮੰਦਰ ’ਚ ਭਸਮਆਰਤੀ ਦੌਰਾਨ ਲੱਗੀ ਭਿਆਨਕ ਅੱਗ

ਲੋਕ ਸਭਾ ਚੋਣਾਂ : ਭਾਜਪਾ ਨੇ ਐਲਾਨੀ 111 ਨਾਵਾਂ ਵਾਲੀ ਪੰਜਵੀਂ ਸੂਚੀ; ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਤੋਂ ਲੜੇਗੀ ਚੋਣ