Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

July 07, 2026 08:33 PM
Rozana Sehaj times
ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ਕੋਠੇ ਦੇ ਬੀ.ਐਲ.ਓ. ‘ਤੇ ਵੀ ਐਸ.ਆਈ.ਆਰ. ਸਬੰਧੀ ਕੰਮਕਾਜ ਦੌਰਾਨ ਇੱਕ ਸਥਾਨਕ ਵੱਲੋਂ ਗਾਲੀ-ਗਲੋਚ ਅਤੇ ਹਮਲਾ ਕੀਤਾ ਗਿਆ, ਜਿਸ ਸਬੰਧੀ ਧਨੌਲਾ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 132, 221 ਅਤੇ  115(2) ਅਧੀਨ ਕੇਸ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰ ਨੇ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਨਾਉਣ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ  ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ