Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ

July 07, 2026 08:39 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ, ਪੀ.ਸੀ.ਐਸ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਡੀ.ਏ. ਦੇ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋ ਦੀ ਪੁਲਿਸ ਦੀ ਮੌਜੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ। ਇਹ ਕਾਰਵਾਈ ਪਿੰਡ ਕੰਬੋ (ਰਾਮਤੀਰਥ ਰੋਡ), ਪਿੰਡ ਖੈਰਾਬਾਦ (ਮੀਰਾਂਕੋਟ ਚੌਂਕ ਤੋਂ ਰਾਮਤੀਰਥ ਰੋਡ, ਵੈਲਕਮ ਸਿਟੀ ਦੇ ਨਾਲ) ਅਤੇ ਪਿੰਡ ਦਾਲਮ (ਅਜਨਾਲਾ ਰੋਡ) ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿੱਚ ਕੀਤੀ ਗਈ, ਜਿੱਥੇ ਗੈਰ-ਕਾਨੂੰਨੀ ਵਿਕਾਸ ਕਾਰਜਾਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਾਪਰਾ ਐਕਟ-1995 ਅਧੀਨ ਇਨ੍ਹਾਂ ਕਲੋਨੀਆਂ ਦੇ ਵਿਕਾਸਕਾਰਾਂ ਨੂੰ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਨੋਟਿਸਾਂ ਦੇ ਬਾਵਜੂਦ ਵਿਕਾਸ ਕਾਰਜ ਜਾਰੀ ਰੱਖੇ ਜਾਣ ਕਾਰਨ 3 ਜੁਲਾਈ 2026 ਨੂੰ ਡੈਮੋਲੀਸ਼ਨ ਦੇ ਹੁਕਮ ਜਾਰੀ ਕੀਤੇ ਗਏ, ਜਿਨ੍ਹਾਂ ਦੀ ਪਾਲਣਾ ਕਰਦਿਆਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਪਿੰਡ ਕੰਬੋ ਵਿਖੇ ਸਥਿਤ ਅਣ-ਅਧਿਕਾਰਤ ਕਲੋਨੀ ਵਿਰੁੱਧ ਪਹਿਲਾਂ ਵੀ 10 ਅਕਤੂਬਰ 2025 ਨੂੰ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਪੁਲਿਸ ਵਿਭਾਗ ਨੂੰ ਕਾਨੂੰਨੀ ਕਾਰਵਾਈ ਲਈ ਲਿਖਿਆ ਗਿਆ ਸੀ। ਇਸੇ ਤਰ੍ਹਾਂ ਪਿੰਡ ਦਾਲਮ ਵਿਖੇ ਸਥਿਤ ਕਲੋਨੀ ਵਿਰੁੱਧ 12 ਜੂਨ 2026 ਨੂੰ ਵੀ ਡੈਮੋਲੀਸ਼ਨ ਕੀਤੀ ਗਈ ਸੀ, ਪਰ ਕਲੋਨੀ ਵਿਕਾਸਕਾਰਾਂ ਵੱਲੋਂ ਦੁਬਾਰਾ ਗੈਰ-ਕਾਨੂੰਨੀ ਵਿਕਾਸ ਸ਼ੁਰੂ ਕਰ ਦਿੱਤਾ ਗਿਆ, ਜਿਸ ਕਾਰਨ ਨਵੇਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮੁੜ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਾਪਰਾ ਐਕਟ-1995 (ਸੋਧ-2024) ਅਨੁਸਾਰ ਅਣ-ਅਧਿਕਾਰਤ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ 5 ਤੋਂ 10 ਸਾਲ ਤੱਕ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਇਸ ਸਬੰਧੀ ਰੈਵੇਨਿਊ ਰਿਕਾਰਡ ਦੇ ਆਧਾਰ 'ਤੇ ਜ਼ਮੀਨ ਮਾਲਕਾਂ ਅਤੇ ਕਲੋਨੀ ਵਿਕਾਸਕਾਰਾਂ ਖ਼ਿਲਾਫ਼ ਲੋੜੀਂਦੀ ਕਾਨੂੰਨੀ ਕਾਰਵਾਈ ਲਈ ਪੁਲਿਸ ਵਿਭਾਗ ਨੂੰ ਵੀ ਲਿਖਿਆ ਜਾ ਰਿਹਾ ਹੈ। ਏ.ਡੀ.ਏ. ਦੇ ਰੈਗੂਲੇਟਰੀ ਵਿੰਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਸਬੰਧਤ ਕਲੋਨੀ ਨੂੰ ਪੁੱਡਾ/ਏ.ਡੀ.ਏ. ਤੋਂ ਵਿਧੀਵਤ ਮਨਜ਼ੂਰੀ ਪ੍ਰਾਪਤ ਹੈ। ਲੋਕ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਵੈੱਬਸਾਈਟ 'ਤੇ ਉਪਲਬਧ ਅਣ-ਅਧਿਕਾਰਤ ਕਲੋਨੀਆਂ ਦੀ ਸੂਚੀ ਵੀ ਜ਼ਰੂਰ ਵੇਖਣ ਤਾਂ ਜੋ ਉਹ ਆਰਥਿਕ ਨੁਕਸਾਨ ਅਤੇ ਬੇਲੋੜੀਆਂ ਕਾਨੂੰਨੀ ਪਰੇਸ਼ਾਨੀਆਂ ਤੋਂ ਬਚ ਸਕਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਪ੍ਰਕਾਰ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਤੋਂ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ